ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਆਸ਼ਰਮ ਸੋਹਾਣਾ ਵਿੱਚ ਗੁਰਮਤਿ ਸਮਾਗਮ ਦੇ ਅਖੀਰਲੇ ਦਿਨ ਸੰਗਤਾਂ ਦਾ ਆਇਆ ਹੜ੍ਹ

ਸਮਾਗਮ ਦੌਰਾਨ ਖੂਨਦਾਨ ਕੈਂਪ ਵਿੱਚ 185 ਸ਼ਰਧਾਲੂਆਂ ਨੇ ਕੀਤਾ ਖੂਨਦਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਮਾਰਚ:
ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ ਸੋਹਾਣਾ ਵਿਖੇ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲੇ ਅਤੇ ਪੰਥ ਰਤਨ ਭਾਈ ਸਾਹਿਬ ਭਾਈ ਜਸਬੀਰ ਸਿੰਘ ਖਾਲਸਾ ਜੀ ਦੀ ਮਿੱਠੀ ਯਾਦ ਵਿੱਚ ਕਰਵਾਏ ਗਏ ਚਾਰ ਦਿਨਾਂ ਸਾਲਾਨਾ ਗੁਰਮਤਿ ਸਮਾਗਮ ਦੇ ਆਖਰੀ ਦਿਨ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਹੋਇਆ ਅਤੇ ਵੱਡੀ ਗਿਣਤੀ ਸੰਗਤਾਂ ਨੇ ਇਸ ਸਮਾਗਮ ਦਾ ਬਹੁਤ ਹੀ ਸ਼ਾਂਤਮਈ ਤਰੀਕੇ ਨਾਲ ਆਨੰਦ ਮਾਣਿਆ।
ਗੁਰਦੁਆਰਾ ਗੁਰਸ਼ਬਦ ਪ੍ਰਕਾਸ਼, ਅਕਾਲ ਆਸ਼ਰਮ ਸੋਹਾਣਾ ਦੇ ਪ੍ਰਧਾਨ ਭਾਈ ਗੁਰਮੀਤ ਸਿੰਘ ਅਤੇ ਅਦਾਰੇ ਦੇ ਮੁੱਖ ਪ੍ਰਸ਼ਾਸਨਿਕ ਅਧਿਕਾਰੀ ਆਦਰਸ਼ ਕੁਮਾਰ ਸੂਰੀ ਨੇ ਦੱਸਿਆ ਕਿ ਸਮਾਗਮ ਦੇ ਆਖਰੀ ਦਿਨ ਸਵੇਰੇ 6 ਵਜੇ ਤੋਂ 8 .30 ਵਜੇ ਤੱਕ ਆਸਾ ਕੀ ਵਾਰ ਦਾ ਕੀਰਤਨ ਭਾਈ ਸ਼ੌਕੀਣ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਕੀਤਾ। ਇਸ ਮੌਕੇ ਕਥਾ ਕੀਰਤਨ ਸਮਾਗਮ ਸਵੇਰੇ 8.30 ਵਜੇ ਤੋੱ ਰਾਤ 10.30 ਵਜੇ ਤੱਕ ਕੀਤਾ ਗਿਆ। ਜਿਸ ਵਿੱਚ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਪਰਵਾਨਾ, ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ, ਗਿਆਨੀ ਨਰਿੰਦਰ ਸਿੰਘ ਗੁਰਦੁਆਰਾ ਦੂਖਨਿਵਾਰਨ ਸਾਹਿਬ ਸਰੀ ਕੈਨੇਡਾ, ਸੂਫੀ ਸੰਤ ਗੁਲਾਮ ਹੈਦਰ ਕਾਦਰੀ, ਬੀਬੀ ਮਨਦੀਪ ਕੌਰ ਖਾਲਸਾ ਲੁਧਿਆਣੇ ਵਾਲੇ, ਭਾਈ ਇੰਦਰਪ੍ਰੀਤ ਸਿੰਘ ਸੋਹਾਣੇ ਵਾਲੇ, ਭਾਈ ਦਵਿੰਦਰ ਸਿੰਘ ਖਾਲਸਾ ਖੰਨੇ ਵਾਲੇ, ਭਾਈ ਰਵਿੰਦਰ ਸਿੰਘ ਹਜੂਰੀ ਸ੍ਰੀ ਦਰਬਾਰ ਸਾਹਿਬ, ਭਾਈ ਕਰਨੈਲ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਓਂਕਾਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਗੁਰਕੀਰਤ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਦਵਿੰਦਰ ਸਿੰਘ ਸੋਢੀ ਲੁਧਿਆਣਾ ਵਾਲੇ, ਭਾਈ ਅਰਸ਼ਦੀਪ ਸਿੰਘ ਲੁਧਿਆਣੇ ਵਾਲੇ, ਗੁਰਸ਼ਬਦ ਪ੍ਰਚਾਰ ਸਭਾ ਸੋਹਾਣਾ ਵੱਲੋਂ ਮਨੋਹਰ ਕੀਰਤਨ, ਕਥਾ-ਵਿੱਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਉਹਨਾਂ ਦੱਸਿਆ ਕਿ ਇਸ ਮੌਕੇ ਲਗਾਏ ਗਏ ਖੂਨਦਾਨ ਕੈਂਪ ਵਿੱਚ 185 ਵਿਅਕਤੀਆਂ ਨੇ ਖੂਨਦਾਨ ਕੀਤਾ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…