ਗੁਰਦੁਆਰਾ ਕਲਗੀਧਰ ਸਿੰਘ ਸਭਾ ਸੈਕਟਰ-67 ਦੀ ਸਰਬਸੰਮਤੀ ਨਾਲ ਚੋਣ

ਨਬਜ਼-ਏ-ਪੰਜਾਬ, ਮੁਹਾਲੀ, 1 ਸਤੰਬਰ:
ਇੱਥੋਂ ਦੇ ਗੁਰਦੁਆਰਾ ਕਲਗੀਧਰ ਸਿੰਘ ਸਭਾ ਸੈਕਟਰ-67 ਦੇ ਜਨਰਲ ਇਜਲਾਸ ਦੌਰਾਨ ਨਵੀਂ ਪ੍ਰਬੰਧਕ ਕਮੇਟੀ ਦੀ ਅਗਲੇ ਤਿੰਨ ਸਾਲਾਂ ਲਈ ਸਰਬਸੰਮਤੀ ਨਾਲ ਚੋਣ ਕੀਤੀ ਗਈ। ਜਿਸ ਵਿੱਚ ਕਰਮ ਸਿੰਘ ਸਰਵਾਰਾ ਨੂੰ ਪ੍ਰਧਾਨ ਮਹਿਮਾ ਸਿੰਘ ਢੀਂਡਸਾ ਨੂੰ ਜਨਰਲ ਸਕੱਤਰ, ਭੁਪਿੰਦਰ ਸਿੰਘ ਧਨੋਆ ਨੂੰ ਮੀਤ ਪ੍ਰਧਾਨ, ਹਰਦੀਪ ਸਿੰਘ ਨੂੰ ਕੈਸ਼ੀਅਰ ਚੁਣਿਆ ਗਿਆ। ਸੈਕਟਰ ਦੀ ਸੰਗਤ ਨੇ ਵਿਅਕਤੀਆਂ ਨੂੰ ਇਹ ਜ਼ਿੰਮੇਵਾਰੀ ਉਨ੍ਹਾਂ ਵੱਲੋਂ ਗੁਰੂਘਰ ਦੀ ਲਗਨ ਨਾਲ ਕੀਤੀ ਜਾਂਦੀ ਸੇਵਾ ਨੂੰ ਦੇਖਦੇ ਹੋਏ ਸੌਂਪੀ ਗਈ ਹੈ। ਸੰਗਤ ਨੇ ਜੈਕਾਰਿਆਂ ਦੀ ਗੂੰਜ ਵਿੱਚ ਪ੍ਰਧਾਨ ਸਮੇਤ ਸਮੂਹ ਕਾਰਜਕਾਰਨੀ ਦੀ ਚੋਣ ਨੂੰ ਪ੍ਰਵਾਨਗੀ ਦਿੱਤੀ।
ਇਸ ਮੌਕੇ ਟਕਸਾਲੀ ਅਕਾਲੀ ਆਗੂ ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਕਾਂਗਰਸ ਆਗੂ ਬਲਬੀਰ ਸਿੰਘ, ਮੁਲਾਜ਼ਮ ਆਗੂ ਮਹਿੰਦਰ ਸਿੰਘ ਮਲੋਆ, ਸਮਾਜ ਸੇਵੀ ਐਨਐਸ ਕਲਸੀ, ਸੁਖਦੇਵ ਸਿੰਘ ਗਿੱਲ, ਡਾ. ਰਜਿੰਦਰ ਸਿੰਘ, ਡਾ. ਹਰਪ੍ਰੀਤ ਸਿੰਘ, ਰਘਬੀਰ ਸਿੰਘ, ਸੁਖਦੇਵ ਸਿੰਘ ਸੋਢੀ, ਗੁਰਮੇਲ ਸਿੰਘ, ਸੰਗਤ ਸਿੰਘ ਸੈਣੀ, ਮਨਜੀਤ ਸਿੰਘ ਸੈਣੀ, ਅਜੈਬ ਸਿੰਘ, ਬੀਬੀ ਕਰਮਜੀਤ ਕੌਰ, ਮਨਜੀਤ ਕੌਰ, ਹਰਕਿਰਨ ਕੌਰ ਸਮੇਤ ਹੋਰ ਪਤਵੰਤੇ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਸਾਉਣੀ ਸੀਜ਼ਨ: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਅਗੇਤੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸਾਉਣੀ ਸੀਜ਼ਨ: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਅਗੇਤੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਪੰਜਾਬ ਦੀਆਂ…