Share on Facebook Share on Twitter Share on Google+ Share on Pinterest Share on Linkedin ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਨਵੰਬਰ: ਗੁਰਦੁਆਰਾ ਸਾਹਿਬ ਸ੍ਰੀ ਗੁਰੂ ਸਿੰਘ ਸਭਾ ਸੈਕਟਰ-70 ਵਿੱਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਭਾਈ ਲਖਵਿੰਦਰ ਸਿੰਘ ਅੰਮ੍ਰਿਤਸਰ ਵਾਲੇ, ਭਾਈ ਹਰਪ੍ਰੀਤ ਸਿੰਘ, ਭਾਈ ਹਰੀ ਸਿੰਘ ਸ਼ਿਮਲੇ ਵਾਲੇ, ਭਾਈ ਹਰਵਿੰਦਰ ਸਿੰਘ ਸੋਹਾਣਾ ਸਮੇਤ ਹੋਰਨਾਂ ਜਥਿਆਂ ਨੇ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਗੁਰੂ ਕਾ ਲੰਗਰ ਅਤੁੱਟ ਵਰਤਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ ਤੇ ਪੰਥਕ ਆਗੂ ਭਾਈ ਹਰਦੀਪ ਸਿੰਘ ਨੇ ਦੱਸਿਆ ਕਿ 1 ਦਸੰਬਰ ਨੂੰ ਗੁਰਦੁਆਰਾ ਸਾਹਿਬ ਵਿੱਚ ਵਿਸ਼ੇਸ਼ ਕੀਰਤਨ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ। ਜਿਸ ਦੌਰਾਨ ਸਵੇਰੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਇਸਤਰੀ ਸਤਿਸੰਗ ਅਤੇ ਭਾਈ ਮਹਿੰਦਰ ਪਾਲ ਸਿੰਘ ਵੱਲੋਂ ਕੀਰਤਨ, ਭਾਈ ਬਲਕਾਰ ਸਿੰਘ ਵੱਲੋਂ ਗੁਰਮਤਿ ਵਿਚਾਰ, ਭਾਈ ਗੁਰਨਾਮ ਸਿੰਘ ਮੋਹੀ ਵੱਲੋਂ ਢਾਡੀ ਵਾਰਾਂ, ਭਾਈ ਰਾਜਿੰਦਰ ਸਿੰਘ ਅਤੇ ਭਾਈ ਹਰੀ ਸਿੰਘ ਸ਼ਿਮਲੇ ਵਾਲੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ। ਗੁਰੂ ਕਾ ਲੰਗਰ ਅਤੁੱਟ ਵਰਤੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ