Share on Facebook Share on Twitter Share on Google+ Share on Pinterest Share on Linkedin ਗੁਰਦੁਆਰਾ ਸਾਚਾ ਧੰਨੁ ਸਾਹਿਬ ਵਿੱਚ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜੂਨ: ਗੁਰਦੁਆਰਾ ਸਾਚਾ ਧਨੁ ਸਾਹਿਬ, ਫੇਜ਼-3ਬੀ1 ਵਿਖੇ ਗੁਰਦੁਆਰਾ ਕਮੇਟੀ ਅਤੇ ਜੇਪੀ ਆਈ ਹਸਪਤਾਲ ਵੱਲੋਂ ਅੱਖਾਂ ਦਾ ਮੁਫਤ ਜਾਂਚ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੇ ਦੱਸਿਆ ਕਿ ਇਸ ਕੈਂਪ ਵਿੱਚ ਜੇਪੀ ਆਈ ਹਸਪਤਾਲ ਦੇ ਮੁਖੀ ਡਾਕਟਰ ਜੇਪੀ ਸਿੰਘ ਦੀ ਅਗਵਾਈ ਵਾਲੀ ਮੈਡੀਕਲ ਟੀਮ ਜਿਸ ਵਿੱਚ ਡਾਕਟਰ ਸੰਜੈ ਮਿਤਰਾ ਅਤੇ ਡਾ. ਆਭਾ ਵਧਵਾ ਵੱਲੋਂ 225 ਮਰੀਜਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਇਸ ਮੌਕੇ ਡਾ. ਜੇਪੀ ਸਿੰਘ ਨੇ ਦੱਸਿਆ ਕਿ ਜਿਹੜੇ ਮਰੀਜਾਂ ਦੀਆਂ ਅੱਖਾਂ ਦੇ ਆਪਰੇਸ਼ਨ ਕੀਤੇ ਜਾਣੇ ਹਨ, ਉਹ ਜੇਪੀ ਆਈ ਹਸਪਤਾਲ ਵਿੱਚ ਮੁਫਤ ਕੀਤੇ ਜਾਣਗੇ। ਇਸ ਮੌਕੇ ਅੱਖਾਂ ਵਿੱਚ ਭਾਰਤੀ ਲੈੱਸ ਪਾਏ ਜਾਣਗੇ ਅਤੇ ਹਸਪਤਾਲ ਵਲੋੱ ਐਨਕਾਂ ਮੁਫਤ ਦਿੱਤੀਆਂ ਜਾਣਗੀਆਂ। ਇਸ ਮੌਕੇ ਰਹਿਣ ਅਤੇ ਖਾਣ ਪੀਣ ਦਾ ਪ੍ਰਬੰਧ ਹਸਪਤਾਲ ਵੱਲੋਂ ਹੀ ਹੋਵੇਗਾ। ਇਸ ਮੌਕੇ ਗੁਰਦੁਆਰਾ ਕਮੇਟੀ ਦੇ ਮੀਤ ਪ੍ਰਧਾਨ ਅਰਵਿੰਦਰ ਸਿੰਘ, ਜਨਰਲ ਸਕੱਤਰ ਬਲਜਿੰਦਰ ਸਿੰਘ, ਖਜਾਨਚੀ ਜਸਵੀਰ ਸਿੰਘ, ਲੰਗਰ ਇੰਚਾਰਜ ਇਕਬਾਲ ਸਿੰਘ, ਡਿਸਪੈਂਸਰੀ ਇੰਚਾਰਜ ਜਤਿੰਦਰ ਸਿੰਘ ਅਤੇ ਹਰਦੇਵ ਸਿੰਘ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ