Share on Facebook Share on Twitter Share on Google+ Share on Pinterest Share on Linkedin ਪਿੰਡ ਬੰਨ੍ਹਮਾਜਰਾ ਵਿੱਚ ਗੁਰਦੁਆਰਾ ਸਾਹਿਬ ਦੀ ਇਮਾਰਤ ’ਤੇ ਲੈਂਟਰ ਪਾਇਆ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 5 ਸਤੰਬਰ: ਇੱਥੋਂ ਦੇ ਨੇੜਲੇ ਪਿੰਡ ਬੰਨ੍ਹਮਾਜਰਾ ਵਿਖੇ ਗੁਰਦਵਾਰਾ ਸਾਹਿਬ ਦੇ ਨਵਨਿਰਮਾਣ ਦੀ ਕਾਰਸੇਵਾ ਚੱਲ ਰਹੀ ਹੈ ਜਿਸ ਤਹਿਤ ਗੁਰਦਵਾਰਾ ਸਾਹਿਬ ਦੀ ਪਹਿਲੀ ਮੰਜਿਲ ਤੇ ਅੱਜ ਲੈਂਟਰ ਪਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਯੂਥ ਆਗੂ ਨਿਰਮਲ ਸਿੰਘ ਕਾਕਾ ਬੰਨ੍ਹਮਾਜਰਾ ਨੇ ਦੱਸਿਆ ਕਿ ਪਿੰਡ ਦੇ ਗੁਰਦਵਾਰਾ ਸਾਹਿਬ ਦੀ ਇਮਾਰਤ ਦਾ ਨਵਨਿਰਮਾਣ ਕਰਵਾਇਆ ਜਾ ਰਿਹਾ ਹੈ ਜਿਸ ਤਹਿਤ ਸੰਗਤਾਂ ਦੇ ਸਹਿਯੋਗ ਨਾਲ ਕਾਰਸੇਵਾ ਦਾ ਕੰਮ ਜਾਰੀ ਹੈ। ਇਸ ਮੌਕੇ ਉਨ੍ਹਾਂ ਕਾਰ ਸੇਵਾ ਵਿੱਚ ਯੋਗਦਾਨ ਪਾਊਣ ਵਾਲੇ ਸਹਿਯੋਗੀਆਂ ਦਾ ਧੰਨਵਾਦ ਵੀ ਕੀਤਾ ਅਤੇ ਕਿਹਾ ਕਿ ਇਮਾਰਤ ਦਾ ਕੰਮ ਜਲਦ ਨੇਪਰੇ ਚਾੜ ਲਿਆ ਜਾਵੇਗਾ। ਇਸ ਮੌਕੇ ਗਿਆਨੀ ਦਰਸ਼ਨ ਸਿੰਘ, ਪਰਮਜੀਤ ਸਿੰਘ, ਲਾਭ ਸਿੰਘ, ਗੁਰਦਿਆਲ ਸਿੰਘ, ਰਤਨ ਸਿੰਘ, ਬਲਜਿੰਦਰ ਸਿੰਘ, ਸੁਰਜੀਤ ਸਿੰਘ, ਜਰਨੈਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ