Nabaz-e-punjab.com

ਗੁਰਦੁਆਰਾ ਸਾਹਿਬ ਸੈਕਟਰ-70 ਵਿੱਚ ਦੁਖ ਨਿਵਾਰਨ ਦਵਾਖਾਨਾ ਸਥਾਪਿਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਜੂਨ:
ਇੱਥੋਂ ਦੇ ਗੁਰਦੁਆਰਾ ਸਾਹਿਬ ਸੈਕਟਰ-70 ਵਿੱਚ ਧਾਰਮਿਕ ਗਤੀਵਿਧੀਆਂ ਦੇ ਨਾਲ-ਨਾਲ ਇਲਾਕਾ ਨਿਵਾਸੀਆਂ ਨੂੰ ਡਾਕਟਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਦੁਖ ਨਿਵਾਰਨ ਹੈਲਥ ਸੈਂਟਰ ਸਥਾਪਿਤ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਜ਼ਾਦ ਮੈਂਬਰ ਤੇ ਪੰਥਕ ਆਗੂ ਭਾਈ ਹਰਦੀਪ ਸਿੰਘ ਨੇ ਦੱਸਿਆ ਕਿ ਦੁਖ ਨਿਵਾਰਨ ਦਵਾਖਾਨਾ ਵਿੱਚ ਜਨਰਲ ਫਜੀਸ਼ੀਅਨ, ਡੈਂਟਲ ਕਲੀਨਿਕ ਅਤੇ ਮੈਡੀਕਲ ਲੈਬਾਰਟਰੀ ਦੀਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਦਵਾਖਾਨੇ ਵਿੱਚ ਡਾ. ਭੁਪਿੰਦਰ ਸਿੰਘ, ਡਾ. ਸਿਮਰਨਜੀਤ ਸਿੰਘ ਅਤੇ ਡਾ. ਹਰਵਿੰਦਰ ਕੌਰ ਸੇਵਾਵਾਂ ਮੁਹੱਈਆ ਕਰਵਾਉਣਗੇ ਅਤੇ ਹੈਲਥ ਸੈਂਟਰ ਸਵੇਰੇ 8 ਤੋਂ 1 ਵਜੇ ਅਤੇ ਸ਼ਾਮ 4 ਤੋਂ 7 ਵਜੇ ਤੱਕ ਮਰੀਜ਼ਾਂ ਨੂੰ ਸੇਵਾਵਾਂ ਪ੍ਰਦਾਨ ਕਰੇਗਾ।
ਭਾਈ ਹਰਦੀਪ ਸਿੰਘ ਨੇ ਕਿਹਾ ਕਿ ਮਹਿੰਗੀਆਂ ਸਿਹਤ ਸੇਵਾਵਾਂ ਕਰਕੇ ਸਮਾਜ ਦੇ ਹੇਠਲੇ ਅਤੇ ਮੱਧ ਵਰਗ ਲਈ ਆਮ ਸਿਹਤ ਸੇਵਾਵਾਂ ਪ੍ਰਾਪਤ ਕਰਨੀਆਂ ਵੀ ਅੌਖੀਆਂ ਹੋ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਦਵਾਖਾਨੇ ਤੋਂ ਸੰਭਵ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ ਅਤੇ ਡੈਂਟਲ ਕਲੀਨਿਕ ਤੇ ਲੈਬਾਰਟਰੀ ਸੇਵਾਵਾਂ ਚੈਰੀਟੇਬਲ ਦਰਾਂ ’ਤੇ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੇ ਐਸਐਮਓ ਡਾ. ਦਲੇਰ ਸਿੰਘ ਮੁਲਤਾਨੀ ਅਤੇ ਹੋਰ ਮਾਹਰ ਡਾਕਟਰਾਂ ਦੀ ਦੇਖ ਰੇਖ ਵਿੱਚ ਅਤੇ ਸਹਿਯੋਗ ਨਾਲ ਚੰਗੀਆਂ ਸਿਹਤ ਸੇਵਾਵਾਂ ਦੇਣ ਦੇ ਯਤਨ ਕੀਤੇ ਜਾਣਗੇ। ਇਸ ਮੌਕੇ ਕਾਬਲ ਸਿੰਘ, ਪ੍ਰੀਤਮ ਸਿੰਘ, ਸੁਖਪਾਲ ਸਿੰਘ, ਕੰਵਰ ਹਰਬੀਰ ਸਿੰਘ, ਨਿਰਮਲਜੀਤ ਸਿੰਘ, ਬਲਕਾਰ ਸਿੰਘ, ਦਰਸ਼ਨ ਸਿੰਘ, ਗੁਰਸ਼ਰਨ ਸਿੰਘ, ਪ੍ਰੇਮ ਸਿੰਘ, ਜਸਪਾਲ ਸਿੰਘ, ਕੈਪਟਨ ਪ੍ਰੇਮ ਸਿੰਘ ਗਿੱਲ, ਡਾ. ਕੰਵਲਜੀਤ ਸਿੰਘ, ਡਾ. ਗੁਰਦੇਵ ਸਿੰਘ, ਡਾ. ਭੁਪਿੰਦਰ ਸਿੰਘ, ਡਾ. ਦਲੇਰ ਸਿੰਘ ਮੁਲਤਾਨੀ, ਦਲਬੀਰ ਸਿੰਘ, ਗੁਰਮੀਤ ਸਿੰਘ, ਦਲਮੀਰ ਸਿੰਘ, ਅਮਰੀਕ ਸਿੰਘ, ਹਰਜੀਤ ਸਿੰਘ, ਕੁਲਦੀਪ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

AAP opposes post of Chief Secretary in Chandigarh, says – An attempt to weaken Punjab’s Claim

AAP opposes post of Chief Secretary in Chandigarh, says – An attempt to weaken Punja…