Nabaz-e-punjab.com

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਦੋ ਦਿਨਾਂ ਗੁਰਮਤਿ ਸੰਗੀਤ ਕਾਰਜਸ਼ਾਲਾ ਸਮਾਪਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਜੁਲਾਈ:
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੁੱਚੀ ਸੰਗਤ ਦੇ ਸਹਿਯੋਗ ਨਾਲ ਸਾਹਿਬਜ਼ਾਦਾ ਅਜੀਤ ਸਿੰਘ ਗੁਰਮਤਿ ਸੰਗੀਤ ਅਕੈਡਮੀ ਐਸ.ਏ.ਐਸ. ਨਗਰ (ਮੁਹਾਲੀ) ਵੱਲੋਂ ਸੰਤ ਮਹਿੰਦਰ ਸਿੰਘ ਲੰਬਿਆਂ ਵਾਲਿਆਂ ਦੇ ਸਹਿਯੋਗ ਨਾਲ ਪ੍ਰਿੰਸੀਪਲ ਉਸਤਾਦ ਸੁਖਵੰਤ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਫੇਜ਼-8 ਵਿੱਚ ਆਯੋਜਿਤ ਦੋ ਦਿਨਾਂ ਗੁਰਮਤਿ ਸੰਗੀਤ ਕਾਰਜਸ਼ਾਲਾ ਸਮਾਪਤ ਹੋ ਗਈ। ਜਿਸ ਵਿੱਚ ਟਰਾਈਸਿਟੀ ਸਮੇਤ ਪੰਜਾਬ ਭਰ ’ਚੋਂ ਵੱਡੀ ਗਿਣਤੀ ਵਿੱਚ ਨੌਜਵਾਨਾਂ ਅਤੇ ਬੱਚਿਆਂ ਨੇ ਹਿੱਸਾ ਲਿਆ ਅਤੇ ਤੰਤੀਸਾਜਾਂ ਦੀ ਸਿੱਖਿਆ ਹਾਸਲ ਕੀਤੀ। ਭਾਈ ਅਮਰਾਓ ਸਿੰਘ ਨੇ ਦੱਸਿਆ ਕਿ ਇਸ ਦੌਰਾਨ ਬੱਚਿਆਂ ਦਾ ਰਾਗ ਦਰਬਾਰ ਵੀ ਕਰਵਾਇਆ ਗਿਆ ਅਤੇ ਬੱਚਿਆਂ ਨੇ ਸ਼ਬਦ ਕੀਰਤਨ ਅਤੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਅਤੇ ਜੇਤੂ ਬੱਚਿਆਂ ਨੂੰ ਇਨਾਮ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਕਾਰਜਸ਼ਾਲਾ ਵਿੱਚ ਗੁਰਮਤਿ ਸੰਗੀਤ ਦੇ ਮਹਾਨ ਉਸਤਾਦ ਪਿੰ੍ਰਸੀਪਲ ਸੁਖਵੰਤ ਸਿੰਘ, ਡਾ. ਅਲੰਕਾਰ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ, ਪ੍ਰਿੰਸੀਪਲ ਇੰਦਰਜੀਤ ਸਿੰਘ, ਭਾਈ ਸਤਨਾਮ ਸਿੰਘ, ਭਾਈ ਅਨਿਕਬਾਰ ਸਿੰਘ, ਹਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਗੁਰਮਤਿ ਸੰਗੀਤ ਰਾਗਾਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਸੰਤ ਮਹਿੰਦਰ ਸਿੰਘ ਲੰਬਿਆਂ ਵਾਲਿਆਂ ਨੇ ਸਮੁੱਚੀ ਸੰਗਤ ਦਾ ਧੰਨਵਾਦ ਕੀਤਾ ਅਤੇ ਭਵਿੱਖ ਵਿੱਚ ਅਜਿਹੇ ਕਾਰਜ ਜਾਰੀ ਰੱਖਣ ਲਈ ਪ੍ਰੇਰਿਆ। ਇਸ ਮੌਕੇ ਗੁਰਦੁਆਰਾ ਸਾਚਾ ਧੰਨ ਸਾਹਿਬ ਦੇ ਪ੍ਰਧਾਨ ਪਰਮਜੀਤ ਸਿੰਘ ਗਿੱਲ, ਅਕਾਲੀ ਕੌਂਸਲਰ ਗੁਰਮੀਤ ਸਿੰਘ ਵਾਲੀਆ, ਜਗਦੀਪ ਸਿੰਘ, ਭਾਈ ਬਲਜੀਤ ਸਿੰਘ ਸਾਲਾਪੁਰ, ਸੁਖਦੇਵ ਸਿੰਘ, ਕਰਮਜੀਤ ਸਿੰਘ, ਕਮਲਪ੍ਰੀਤ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਜਨਮ ਦਿਨ ਮੁਬਾਰਕ’ ਰਿਲੀਜ਼

ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਜਨਮ ਦਿਨ ਮੁਬਾਰਕ’ ਰਿਲੀਜ਼ ਨਬਜ਼-ਏ-ਪੰਜਾਬ, ਮੁਹਾਲੀ, 29 ਨਵੰਬਰ: ਇੱਥੋਂ ਦ…