Nabaz-e-punjab.com

ਗੁਰਦੁਆਰਾ ਸਿੰਘ ਸ਼ਹੀਦਾਂ ਵਿੱਚ ਸ਼ਹੀਦ ਬਾਬਾ ਦੀਪ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਨਵੰਬਰ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਅਮਰ ਸ਼ਹੀਦ ਜਥੇਦਾਰ ਬਾਬਾ ਦੀਪ ਸਿੰਘ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦੌਰਾਨ ਗੁਰਬਾਣੀ ਕੀਰਤਨ ਹੋਇਆ। ਭਾਈ ਅਮਰ ਸਿੰਘ ਸ਼ੌਂਕੀ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਅਮਰ ਸ਼ਹੀਦ ਜਥੇਦਾਰ ਬਾਬਾ ਦੀਪ ਸਿੰਘ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਸੁਣਾਇਆ। ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਨੇ ਬਾਬਾ ਦੀਪ ਸਿੰਘ ਵੱਲੋਂ ਸ੍ਰੀ ਦਰਬਾਰ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਮੁਗ਼ਲਾਂ ਖ਼ਿਲਾਫ਼ ਲੜੀ ਜੰਗ ਦੇ ਪੂਰੇ ਪ੍ਰਸੰਗ ਤੋਂ ਜਾਣੂ ਕਰਵਾਇਆ। ਭਾਈ ਬਹਾਦਰ ਸਿੰਘ ਸੇਵਕ ਦੇ ਜਥੇ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।
ਇਸ ਮੌਕੇ ਭਾਈ ਗੁਰਦੀਪ ਸਿੰਘ, ਭਾਈ ਓਂਕਾਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਕੁਲਦੀਪ ਸਿੰਘ, ਭਾਈ ਜੋਗਿੰਦਰ ਸਿੰਘ, ਸ਼ੇਰੇ ਪੰਜਾਬ ਕਵੀਸ਼ਰੀ ਜਥਾ, ਭਗੜਾਣੇ ਵਾਲਿਆਂ ਦਾ ਕਵੀਸ਼ਰੀ ਜਥਾ, ਮੀਰੀ ਪੀਰੀ ਪੰਥਕ ਢਾਡੀ ਜਥਾ, ਭਾਈ ਜਸਬੀਰ ਸਿੰਘ ਅਤੇ ਭਾਈ ਗੁਰਿੰਦਰ ਸਿੰਘ, ਭਾਈ ਜਤਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਮੰਚ ਸੰਚਾਲਕ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਵੈਟਰਨਰੀ ਡਾਕਟਰਾਂ ਨੇ ਓਪੀਡੀ ਸੇਵਾਵਾਂ ਠੱਪ ਕਰਕੇ ਪੰਜਾਬ ਭਰ ’ਚ ਕੀਤੇ ਰੋਸ ਮੁਜ਼ਾਹਰੇ

ਵੈਟਰਨਰੀ ਡਾਕਟਰਾਂ ਨੇ ਓਪੀਡੀ ਸੇਵਾਵਾਂ ਠੱਪ ਕਰਕੇ ਪੰਜਾਬ ਭਰ ’ਚ ਕੀਤੇ ਰੋਸ ਮੁਜ਼ਾਹਰੇ ਸਰਕਾਰ ’ਤੇ ਵਾਰ-ਵਾਰ ਮ…