Nabaz-e-punjab.com

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਦਸਵੀਂ ਦਾ ਦਿਹਾੜਾ ਮਨਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਫਰਵਰੀ:
ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਸ਼ੁਭ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿੱਚ ਭਾਈ ਸਤਨਾਮ ਸਿੰਘ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਕਲ ਤਾਰਨ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੀਵਨ ਬ੍ਰਿਤਾਂਤ ਅਤੇ ਸਮੂਹ ਮਾਨਵਤਾ ਦੀ ਭਲਾਈ ਲਈ ਕੀਤੀਆਂ ਚਾਰ ਉਦਾਸੀਆਂ ਦਾ ਪ੍ਰਸੰਗ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸਰਵਣ ਕਰਵਾਇਆ।
ਭਾਈ ਸੰਦੀਪ ਸਿੰਘ ਜੀ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਬਾਬਾ ਬੁੱਢਾ ਜੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਧੰਨ ਧੰਨ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਮਹਾਰਾਜ ਦਾ ਪਹਿਲਾ ਪ੍ਰਕਾਸ਼ ਕਰਵਾਉਣ ਅਤੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪੇ੍ਰਰਿਆ। ਭਾਈ ਕਰਨੈਲ ਸਿੰਘ ਜੀ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।
ਇਸ ਮੌਕੇ ਭਾਈ ਬਲਜਿੰਦਰ ਸਿੰਘ ਖਾਲਸਾ ਦਾ ਇੰਟਰਨੈਸ਼ਨਲ ਪੰਥਕ ਢਾਡੀ ਜਥਾ, ਭਾਈ ਹਰਵਿੰਦਰ ਸਿੰਘ, ਭਾਈ ਮਨਜੀਤ ਸਿੰਘ, ਭਾਈ ਗੁਰਵਿੰਦਰ ਸਿੰਘ, ਮੀਰੀ ਪੀਰੀ ਪੰਥਕ ਢਾਡੀ ਜਥਾ, ਭਾਈ ਬਹਾਦਰ ਸਿੰਘ, ਭਾਈ ਸੁਖਦੇਵ ਸਿੰਘ ਜੀ, ਮਿੱਤਰ ਪਿਆਰੇ ਨੂੰ ਕੀਰਤਨੀ ਜੱਥਾ, ਭਾਈ ਸੰਤਬੀਰ ਸਿੰਘ, ਸ਼੍ਰੋਮਣੀ ਪੰ੍ਰਚਾਰਕ ਭਾਈ ਸੁਰਜੀਤ ਸਿੰਘ, ਭਾਈ ਅਮਰਜੀਤ ਸਿੰਘ ਖਾਲਸਾ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਜਤਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਹਰਬਖ਼ਸ਼ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ।
ਮੰਚ ਸੰਚਾਲਕ ਭਾਈ ਧੰਨਾ ਸਿੰਘ ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਦਸਵੀਂ ਦਿਹਾੜੇ ਤੇ ਹਜ਼ਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਹਰ ਵਿਭਾਗ ਦੇ ਮਾਹਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ। ਇਸ ਦਿਨ ਕਰਵਾਏ ਗਏ ਅੰਮ੍ਰਿਤ ਸੰਚਾਰ ਵਿੱਚ ਵੱਡੀ ਗਿਣਤੀ ਵਿੱਚ ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ।

Load More Related Articles
Load More By Nabaz-e-Punjab
Load More In General News

Check Also

AAP opposes post of Chief Secretary in Chandigarh, says – An attempt to weaken Punjab’s Claim

AAP opposes post of Chief Secretary in Chandigarh, says – An attempt to weaken Punja…