
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਦਸਵੀਂ ਦਾ ਦਿਹਾੜਾ ਮਨਾਇਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਅਪਰੈਲ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਅੱਜ ਦਸਵੀਂ ਦਾ ਦਿਹਾੜਾ ਮਨਾਇਆ ਗਿਆ। ਇਸ ਦਿਹਾੜੇ ਦੀ ਖ਼ੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ। ਉਪਰੰਤ ਸਾਰਾ ਦਿਨ ਗੁਰਬਾਣੀ ਕੀਰਤਨ ਚੱਲਿਆ। ਜਿਸ ਵਿੱਚ ਭਾਈ ਗੁਰਪ੍ਰੀਤ ਸਿੰਘ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਵੱਲੋਂ ਜਬਰ ਤੇ ਜੁਲਮ ਖ਼ਿਲਾਫ਼ ਜੰਗ ਲੜਦਿਆਂ ਦਿੱਤੀ ਅਦੱੁਤੀ ਅਤੇ ਲਾਸਾਨੀ ਸ਼ਹਾਦਤ ਦਾ ਪੂਰਾ ਪ੍ਰਸੰਗ ਢਾਡੀ ਵਾਰਾਂ ਵਿੱਚ ਸੁਣਾਇਆ।
ਭਾਈ ਕੁਲਦੀਪ ਸਿੰਘ ਦੇਹਰਾਦੂਨ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਜਤਿੰਦਰ ਸਿੰਘ ਦਮਦਮੀ ਟਕਸਾਲ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਬਾਬਾ ਬੁੱਢਾ ਜੀ ਵੱਲੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਗੰ੍ਰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਕਰਵਾਉਣ ਅਤੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਿਆ। ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਲੁਧਿਆਣਾ ਵਾਲੇ, ਭਾਈ ਸੁਖਵਿੰਦਰ ਸਿੰਘ ਸ੍ਰੀ ਫ਼ਤਹਿਗੜ੍ਹ ਸਾਹਿਬ, ਭਾਈ ਜਸਵਿੰਦਰ ਸਿੰਘ, ਭਾਈ ਅਮਰਜੀਤ ਸਿੰਘ ਖਾਲਸਾ, ਭਾਈ ਸੰਦੀਪ ਸਿੰਘ ਅਨੰਦਪੁਰ ਸਾਹਿਬ, ਭਾਈ ਮਹਿੰਦਰ ਸਿੰਘ, ਭਾਈ ਬਹਾਦਰ ਸਿੰਘ, ਭਾਈ ਗੁਰਦੀਪ ਸਿੰਘ, ਭਾਈ ਗੁਰਿੰਦਰ ਸਿੰਘ, ਭਾਈ ਨਿਰਵੈਰ ਸਿੰਘ ਖਾਲਸਾ ਸਮੇਤ ਭਾਈ ਇੰਦਰਜੀਤ ਸਿੰਘ, ਭਾਈ ਹਰਬਖ਼ਸ਼ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸੈਂਕੜੇ ਪ੍ਰਾਣੀਆਂ ਨੇ ਖੰਡੇ ਬਾਟੇ ਦਾ ਅੰਮ੍ਰਿਤ ਛਕਿਆ। ਇਸ ਮੌਕੇ ਗੰਨੇ ਦੇ ਰਸ ਦੀ ਛਬੀਲ, ਖੀਰ, ਜਲੇਬੀਆਂ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਿਆ।