Share on Facebook Share on Twitter Share on Google+ Share on Pinterest Share on Linkedin ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਦਸਵੀਂ ਦਾ ਦਿਹਾੜਾ ਮਨਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਅਗਸਤ: ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਬੀਬੀ ਰਣਜੀਤ ਕੌਰ ਖਾਲਸਾ ਅਤੇ ਨਕੋਦਰ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਅਤੇ ਬਾਬਾ ਫਤਿਹ ਸਿੰਘ ਵੱਲੋਂ ਜ਼ਬਰ ਅਤੇ ਜੁਲਮ ਖ਼ਿਲਾਫ਼ ਦਿੱਤੀ ਅਦੱੁਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਜਾਣੂ ਕਰਵਾਇਆ। ਭਾਈ ਅਮਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਇਲਾਹੀ ਬਾਣੀ ਸੁਣਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਕਾਲੇਵਾਲ (ਮੁੱਖ ਗ੍ਰੰਥੀ ਗੁਰਦੁਆਰਾ ਗੁਰੂ ਨਾਨਕ ਦਰਬਾਰ ਦੁਬਈ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਬਾਬਾ ਬੁੱਢਾ ਜੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਧੰਨ ਧੰਨ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਮਹਾਰਾਜ ਦਾ ਪਹਿਲਾ ਪ੍ਰਕਾਸ਼ ਕਰਵਾਉਣ ਅਤੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪੇ੍ਰਰਿਆ। ਇਸ ਤੋਂ ਇਲਾਵਾ ਭਾਈ ਕਰਮਜੋਤ ਸਿੰਘ ਜੀ ਤਨਜਾਨੀਆਂ ਵਾਲੇ, ਸ਼੍ਰੋਮਣੀ ਪ੍ਰਚਾਰਕ ਭਾਈ ਸੁਖਵਿੰਦਰ ਸਿੰਘ ਸ੍ਰੀ ਫਤਿਹਗੜ੍ਹ ਸਾਹਿਬ ਵਾਲੇ, ਭਾਈ ਅਮਰਜੀਤ ਸਿੰਘ ਖਾਲਸਾ, ਭਾਈ ਸੰਦੀਪ ਸਿੰਘ ਅਨੰਦਪੁਰ ਸਾਹਿਬ ਵਾਲੇ, ਭਾਈ ਮਹਿੰਦਰਪਾਲ ਸਿੰਘ, ਭਾਈ ਬਹਾਦਰ ਸਿੰਘ, ਭਾਈ ਗੁਰਦੀਪ ਸਿੰਘ ਖੰਨਾ, ਭਾਈ ਗੁਰਿੰਦਰ ਸਿੰਘ, ਸਰਬ ਸਾਂਝੀ ਮਾਤਾ ਸੁੰਦਰ ਕੌਰ ਸੁਸਾਇਟੀ ਦੀਆਂ ਬੀਬੀਆਂ, ਭਾਈ ਬਲਜੀਤ ਸਿੰਘ ਖਾਲਸਾ ਦੇ ਜਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਹਰਬਖ਼ਸ਼ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਦਸਵੀਂ ਦਿਹਾੜੇ ਤੇ ਹਜ਼ਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਹਰ ਵਿਭਾਗ ਦੇ ਮਾਹਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ। ਇਸ ਦਿਨ ਕਰਵਾਏ ਗਏ ਅੰਮ੍ਰਿਤ ਸੰਚਾਰ ਵਿੱਚ ਵੱਡੀ ਗਿਣਤੀ ਵਿੱਚ ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਗੁਰੂ ਕਾ ਲੰਗਰ ਅਤੁੱਟ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ