Share on Facebook Share on Twitter Share on Google+ Share on Pinterest Share on Linkedin ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਗੁਪਤ ਦਾਨੀ ਸੱਜਣ ਨੇ ਭੇਟ ਕੀਤੀ ਮਾਰੂਤੀ ਈਕੋ ਗੱਡੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਫਰਵਰੀ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਸਵਾਰਾ ਸਾਹਿਬ ਲਈ ਕਿਸੇ ਗੁਪਤ ਦਾਨੀ ਸੱਜਣ ਵੱਲੋਂ ਏਅਰਕੰਡੀਸ਼ਨ ਟਾਪ ਮਾਡਲ ਮਾਰੂਤੀ ਈਕੋ ਗੱਡੀ ਭੇਟ ਕੀਤੀ ਗਈ। ਇਹ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਸਵੇਰੇ ਕੋਈ ਦਾਨੀ ਸੱਜਣ ਇਸ ਗੱਡੀ ਦੇ ਸ਼ੀਸ਼ੇ ਹੇਠਾਂ ਉਤਾਰ ਕੇ, ਗੱਡੀ ਦੀ ਚਾਬੀ ਵਿੱਚ ਹੀ ਲਗਾ ਕੇ ਗੁਰਦੁਆਰਾ ਸਾਹਿਬ ਵਿਖੇ ਨਿਸ਼ਾਨ ਸਾਹਿਬ ਨੇੜੇ ਖੜ੍ਹੀ ਕਰਕੇ ਬਿਨਾਂ ਕਿਸੇ ਨੂੰ ਕੱੁਝ ਦੱਸੇ ਚਲਾ ਗਿਆ। ਉਨ੍ਹਾਂ ਦੱਸਿਆ ਕਿ ਪਹਿਰੇਦਾਰ ਨੀ ਸੂਚਨਾ ’ਤੇ ਜਦੋਂ ਸੇਵਾਦਾਰ ਮੌਕੇ ’ਤੇ ਪਹੁੰਚੇ ਤਾਂ ਗੱਡੀ ਦੀ ਜਾਂਚ ਦੌਰਾਨ ਪਤਾ ਲੱਗਾ ਕਿ ਵਾਹਨ ਦੇ ਬੀਮਾ ਦਸਤਾਵੇਜ਼ਾਂ ਸਮੇਤ ਸਾਰੇ ਕਾਗਜ਼ਾਤ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਨਾਮ ’ਤੇ ਸਨ। ਗੱਡੀ ਦੀਆਂ ਪਿਛਲੀਆਂ ਸੀਟਾਂ ਕਢਵਾ ਕੇ ਸਟੀਲ ਦੀ ਪਾਲਕੀ ਸਾਹਿਬ ਦੀ ਸੈਟਿੰਗ ਕੀਤੀ ਹੋਈ ਹੈ, ਪਾਲਕੀ ਸਾਹਿਬ ਨੂੰ ਸੁੰਦਰ ਚੰਦੋਆ ਸਾਹਿਬ ਅਤੇ ਰੁਮਾਲਾ ਸਾਹਿਬ ਨਾਲ ਸਜਾਇਆ ਹੋਇਆ ਸੀ। ਦਸਤਾਵੇਜ਼ਾਂ ਮੁਤਾਬਕ ਗੱਡੀ ਦੀ ਕੀਮਤ 5 ਲੱਖ 42 ਹਜ਼ਾਰ ਰੁਪਏ ਹੈ। ਦਾਨੀ ਸੱਜਣ ਨੇ ਗੱਡੀ ’ਤੇ ਲੱਗਣ ਵਾਲਾ ਸਾਰਾ ਸਮਾਨ ਵੀ ਖ਼ੁਦ ਲਗਵਾ ਕੇ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਕਮੇਟੀ ਅਤੇ ਸੇਵਾਦਾਰਾਂ ਨੇ ਇਕੱਠੇ ਹੋ ਕੇ ਪਾਠੀ ਸਿੰਘਾਂ ਤੋਂ ਗੁਪਤ ਦਾਨੀ ਸੱਜਣ ਦੀ ਚੜ੍ਹਦੀ ਕਲਾ ਦੀ ਅਰਦਾਸ ਕਰਵਾਈ ਗਈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਗੁਪਤ ਅਤੇ ਪ੍ਰਤੱਖਦਾਨੀ ਸੱਜਣਾਂ ਵੱਲੋਂ ਸਮੇਂ ਸਮੇਂ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਸਵਾਰਾ ਸਾਹਿਬ ਲਈ ਏਅਰ ਕੰਡੀਸ਼ਨਡ ਬੱਸ, ਕਵਾਲਿਸ, ਸਕਾਰਪਿਓ, 2 ਮਾਰੂਤੀ ਈਕੋ, ਮਾਰੂਤੀ ਵਰਸਾ, ਮਹਿੰਦਰਾ ਜ਼ਾਇਲੋ ਗੱਡੀਆਂ ਭੇਟ ਕੀਤੀਆਂ ਗਈਆਂ ਹਨ। ਕਾਰ ਸੇਵਾ ਵਾਸਤੇ ਗੱਡੀਆਂ ਟਾਟਾ 207, ਟਾਟਾ 709, 2 ਮਹਿੰਦਰਾ ਅਰਜਨ ਟਰੈਕਟਰ, 2 ਸਵਰਾਜ ਟਰੈਕਟਰ, 1 ਫੋਰਡ ਟਰੈਕਟਰ, ਮਹਿੰਦਰਾ ਪਿੱਕਅੱਪ, 2 ਮਹਿੰਦਰਾ ਯੂਟੀਲਿਟੀ, ਮਹਿੰਦਰਾ ਕੈਂਪਰ, ਟਾਟਾ ਐਲਪੀ ਟਰੱਕ, ਅਸ਼ੋਕਾ ਲੇਲੈਂਡ ਟਰੱਕ ਅਤੇ ਬੇਅੰਤ ਮਾਇਆ, ਸੋਨਾ ਭੇਟ ਕੀਤਾ ਜਾ ਚੁੱਕਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ