ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਨਵੇਂ ਦਰਬਾਰ ਸਾਹਿਬ ਵਿੱਚ ਕੀਤੇ ਜਾਣਗੇ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਨਵੰਬਰ:
ਇੱਥੋਂ ਨੇੜਲੇ ਪਿੰਡ ਸੋਹਾਣਾ ਸਥਿਤ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਨਵੇਂ ਬਣੇ ਆਲੀਸ਼ਾਨ ਦਰਬਾਰ ਸਾਹਿਬ ਵਿੱਚ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਜੀ ਮਹਾਰਾਜ ਦੇ ਪ੍ਰਕਾਸ਼ 28 ਨਵੰਬਰ ਨੂੰ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਪੂਰਵਕ ਕਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਰੋਜ਼ਾਨਾ ਨਿਤਨੇਮ, ਕਥਾ, ਕੀਰਤਨ 28 ਨਵੰਬਰ ਤੋਂ ਸੱਚਖੰਡ ਵਾਸੀ ਪੂਰਨ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲੇ ਮਹਾਪੁਰਸ਼ਾਂ ਦੀ ਅਪਾਰ ਕ੍ਰਿਪਾ ਸਦਕਾ ਅਤੇ ਸੱਚਖੰਡ ਵਾਸੀ ਜਥੇਦਾਰ ਬਾਬਾ ਹਰਬੰਸ ਸਿੰਘ ਜੀ ਕਾਰ ਸੇਵਾ ਦਿੱਲੀ ਵਾਲੇ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਨਵੇਂ ਬਣੇ ਆਲੀਸ਼ਾਨ ਦਰਬਾਰ ਸਾਹਿਬ ਵਿਖੇ ਹੋਇਆ ਕਰਨਗੇ। ਇਸ ਪਵਿੱਤਰ ਅਸਥਾਨ ’ਤੇ ਦੇਸ਼ ਵਿਦੇਸ਼ ’ਚੋਂ ਵੱਡੀ ਗਿਣਤੀ ਸੰਗਤਾਂ ਨਤਮਸਤਕ ਹੋਣ ਆਉਂਦੀ ਹੈ ਅਤੇ ਵਿਸ਼ਵ ਭਰ ਵਿੱਚ ਇਸ ਅਸਥਾਨ ਦੀ ਬਹੁਤ ਮਹਾਨਤਾ ਹੈ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…