Share on Facebook Share on Twitter Share on Google+ Share on Pinterest Share on Linkedin ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਦਸਵੀਂ ਦੇ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਜੂਨ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦੇ ਦਿਹਾੜੇ ਨੂੰ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਸ਼ਬਦ ਕੀਰਤਨ ਸਮਾਗਮ ਚੱਲਿਆ। ਜਿਸ ਵਿੱਚ ਬੀਬੀ ਬਲਵਿੰਦਰ ਕੌਰ ਖਹਿਰਾ ਜਲੰਧਰ ਵਾਲੀਆ ਬੀਬੀਆਂ ਦੇ ਇੰਟਰ ਨੈਸ਼ਨਲ ਪੰਥਕ ਢਾਡੀ ਜਥੇ ਨੇ ਪੰਚਮ ਪਾਤਸ਼ਾਹ ਵੱਲੋਂ ਜਬਰ ਅਤੇ ਜੁਲਮ ਖ਼ਿਲਾਫ਼ ਦਿੱਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਦਾ ਪੂਰਾ ਪ੍ਰਸੰਗ ਢਾਡੀ ਵਾਰਾਂ ਵਿੱਚ ਸੁਣਵਾਇਆ। ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਬਾਬਾ ਬੁੱਢਾ ਜੀ ਵੱਲੋਂ ਸ੍ਰੀ ਦਰਬਾਰ ਸਾਹਿਬ ਵਿੱਚ ਸ੍ਰੀ ਗੁਰੂ ਗੰ੍ਰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਕਰਵਾਉਣ ਅਤੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦਿਆਂ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪੇ੍ਰਰਿਆ। ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਦਵਿੰਦਰ ਸਿੰਘ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਇਸ ਮੌਕੇ ਬੀਬੀ ਰਾਜਵਿੰਦਰ ਕੌਰ ਖਾਲਸਾ ਦੇ ਪੰਥਕ ਢਾਡੀ ਜਥਾ, ਸ਼੍ਰੋਮਣੀ ਪ੍ਰਚਾਰਕ ਭਾਈ ਜਤਿੰਦਰ ਸਿੰਘ, ਭਾਈ ਹਰਵਿੰਦਰ ਸਿੰਘ, ਭਾਈ ਮਨਜੀਤ ਸਿੰਘ, ਭਾਈ ਗੁਰਵਿੰਦਰ ਸਿੰਘ, ਭਾਈ ਗੁਰਦੀਪ ਸਿੰਘ ਖੰਨਾ, ਭਾਈ ਨਿਰਵੈਰ ਸਿੰਘ, ਮੀਰੀ ਪੀਰੀ ਪੰਥ ਢਾਡੀ ਜਥਾ, ਭਾਈ ਬਹਾਦਰ ਸਿੰਘ, ਭਾਈ ਸੁਖਦੇਵ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਹਰਬਖ਼ਸ਼ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਭਾਈ ਧੰਨਾ ਸਿੰਘ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਪ੍ਰਾਣੀਆਂ ਨੇ ਖੰਡੇ ਬਾਟੇ ਦਾ ਅੰਮ੍ਰਿਤ ਛਕਿਆ। ਗੁਰੂ ਕਾ ਲੰਗਰ ਅਤੁੱਟ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ