Share on Facebook Share on Twitter Share on Google+ Share on Pinterest Share on Linkedin ਗੁਰਦੁਆਰਾ ਸਿੰਘ ਸ਼ਹੀਦਾਂ ਵਿੱਚ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਮਈ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੋਮਵਾਰ ਨੂੰ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਵਿੱਚ ਭਾਈ ਪ੍ਰਿਤਪਾਲ ਸਿੰਘ ਦੇ ਪੰਥਕ ਜਥੇ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪੁਰਾ ਜੀਵਨ ਬ੍ਰਿਤਾਂਤ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਭਾਈ ਲਹਿਣਾ ਜੀ ਨੂੰ ਗੁਰਿਆਈ ਦੀ ਦਾਤ ਬਖ਼ਸ਼ ਕੇ ਗੁਰੂ ਅੰਗਦ ਦੇਵ ਜੀ ਬਣਾਉਣ ਦੇ ਪ੍ਰਸੰਗ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ। ਬੀਬੀ ਉਤਮਜੀਤ ਕੌਰ ਦੇ ਜਥੇ ਨੇ ਆਪਣੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਵੱਲੋਂ ਸ੍ਰੀ ਗੁਰੂ ਗੰ੍ਰਥ ਸਾਹਿਬ ਵਿੱਚ ਉਚਾਰਨ ਕੀਤੀ ਧੁਰ ਕੀ ਬਾਣੀ ਬਾਰੇ ਸੰਗਤਾਂ ਨੂੰ ਦੱਸਿਆ। ਇਸ ਮੌਕੇ ਭਾਈ ਓਂਕਾਰ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਬਹਾਦਰ ਸਿੰਘ ਸੇਵਕ, ਭਾਈ ਗੁਰਵਿੰਦਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਗੁਰਦੀਪ ਸਿੰਘ ਖੰਨਾ, ਭਗੜਾਨੇ ਵਾਲਿਆਂ ਦਾ ਕਵੀਸ਼ਰੀ ਜੱਥਾ, ਸ਼ੇਰ ਏ ਪੰਜਾਬ ਕਵੀਸ਼ਰੀ ਜੱਥਾ, ਭਾਈ ਕੁਲਤਾਰ ਸਿੰਘ, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਰਾਗੀ ਭਾਈ ਜਤਿੰਦਰ ਸਿੰਘ, ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ