Share on Facebook Share on Twitter Share on Google+ Share on Pinterest Share on Linkedin ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਸਫ਼ਰ-ਏ-ਸ਼ਹਾਦਤ ਸਮਾਗਮ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਅਪਰੈਲ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਦਸਵੀਂ ਦੇ ਮੌਕੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ, ਚਾਰ ਸਾਹਿਬਜ਼ਾਦੇ, ਮਾਤਾ ਗੁਜਰ ਕੌਰ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਸਫ਼ਰ-ਏ-ਸ਼ਹਾਦਤ ਸਮਾਗਮ ਕਰਵਾਇਆ ਗਿਆ। ਸਵੇਰੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਵਿੱਚ ਭਾਈ ਰਣਜੀਤ ਸਿੰਘ ਰਾਣਾ ਦੇ ਇੰਟਰਨੈਸ਼ਨਲ ਢਾਡੀ ਜਥਾ ਨੇ ਚਾਰ ਸਾਹਿਬਜ਼ਾਦਿਆਂ ਵੱਲੋਂ ਧਰਮ ਦੀ ਖਾਤਰ ਛੋਟੀ ਉਮਰੇ ਦਿੱਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਜਾਣੂ ਕਰਵਾਇਆ। ਭਾਈ ਓਂਕਾਰ ਸਿੰਘ ਊਨਾ ਵਾਲਿਆਂ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਗਿਆਨੀ ਰਜਿੰਦਰ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਦਿੱਲੀ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਮੂਗਲ ਹਕੁਮਤ ਸਮੇਂ ਧਰਮ ਦੀ ਰਾਖੀ ਲਈ ਆਰਿਆਂ ਨਾਲ ਚੀਰ ਕੇ, ਚਰਖੜੀਆਂ ਤੇ ਚਾੜ੍ਹ ਕੇ, ਬੰਦ ਬੰਦ ਕਟਵਾ ਕੇ, ਖੋਪਰੀ ਉਤਰਵਾ ਕੇ, ਸ਼ਹਾਦਤ ਪ੍ਰਾਪਤ ਕਰਨ ਵਾਲੇ ਮਰਜੀਵੜੇ ਸਿੰਘਾਂ ਅਤੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦਿਆਂ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪੇ੍ਰਰਿਆ। ਇਸ ਮੌਕੇ ਭਾਈ ਸਤਿੰਦਰ ਪਾਲ ਸਿੰਘ, ਭਾਈ ਕਰਨੈਲ ਸਿੰਘ (ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅ੍ਰੰਮ੍ਰਿਤਸਰ), ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਆਨੰਦਪੁਰ ਸਾਹਿਬ, ਭਾਈ ਗੁਰਦੀਪ ਸਿੰਘ ਖੰਨਾ, ਭਾਈ ਗੁਰਵਿੰਦਰ ਸਿੰਘ, ਭਾਈ ਮਹਿੰਦਰ ਪਾਲ ਸਿੰਘ,ਭਾਈ ਧਰਮ ਸਿੰਘ ਮਾਹੀ, ਸੰਤ ਅਮਰੀਕ ਸਿੰਘ ਜੀ ਰਾੜਾ ਸਾਹਿਬ ਵਾਲੇ, ਸ਼ੇਰੇ ਪੰਜਾਬ ਕਵੀਸ਼ਰੀ ਜਥਾ, ਭਾਈ ਰਵਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸੁਖਵਿੰਦਰ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਮੰਚ ਸੰਚਾਲਕ ਦੀ ਸੇਵਾ ਭਾਈ ਧੰਨਾ ਸਿੰਘ ਨੇ ਨਿਭਾਈ। ਗੁਰੂ ਕਾ ਲੰਗਰ ਅਤੁੱਟ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ