
ਗੁਰਦੁਆਰਾ ਸਿੰਘਾਂ ਸ਼ਹੀਦਾਂ ਲਾਂਡਰਾਂ ਦੇ ਪ੍ਰਬੰਧਕਾਂ ਨੇ ਵੱਖ ਵੱਖ ਥਾਵਾਂ ’ਤੇ ਫੁਲ ਬੂਟੇ ਲਗਾਏ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਅਗਸਤ:
ਗੁਰਦੁਆਰਾ ਸਿੰਘਾਂ ਸ਼ਹੀਦਾਂ ਲਾਂਡਰਾਂ ਦੇ ਪ੍ਰਬੰਧਕਾਂ ਨੇ ਇਥੇ ਨਾਲ ਲਗਦੇ ਇਲਾਕੇ ਵਿਚ ਪੌਦੇ ਲਾ ਕੇ ਵਾਤਾਵਰਨ ਨੂੰ ਬਚਾਉਣ ਦਾ ਹੋਕਾ ਦਿੱਤਾ। ਇਸ ਦੌਰਾਨ ਮੁਖ ਸੇਵਾਦਾਰ ਅਤੇ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਮੁਹਾਲੀ ਭਾਈ ਭੁਪਿੰਦਰ ਸਿੰਘ, ਸਤਨਾਮ ਸਿੰਘ ਅਤੇ ਹੋਰਾਂ ਨੇ ਛਾਂਦਾਰ ਅਤੇ ਫ਼ਲਦਾਰ ਬੂਟੇ ਲਗਾ ਕੇ ਉਨ੍ਹਾਂ ਦੀ ਆਪ ਦੇਖਭਾਲ ਕਰਨ ਦਾ ਸੰਕਲਪ ਲਿਆ ਅਤੇ ਕਿਹਾ ਕਿ ਵਾਤਾਵਰਨ ਨੂੰ ਬਚਾਉਣ ਲਈ ਸਾਡੀ ਬਣਦੀ ਜ਼ਿੰਮੇਦਾਰੀ ਤੋਂ ਅਸੀਂ ਭੱਜ ਨਹੀਂ ਸਕਦੇ।
ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਾਜਾ ਕੰਵਰਜੋਤ ਸਿੰਘ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਮੌਸਮੀ ਚੱਕਰ ਇਸ ਕਦਰ ਗੜਬੜਾ ਰਿਹਾ ਹੈ। ਹੁਣ ਪਾਣੀ ਅਤੇ ਮਿੱਟੀ ਤੋਂ ਬਾਅਦ ਹਵਾ ਪ੍ਰਦੂਸ਼ਣ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਜੇਕਰ ਇਹੋ ਆਲਮ ਰਿਹਾ ਤਾਂ ਆਉਣ ਵਾਲੇ ਸਮੇਂ ਵਿੱਚ ਲੋਕਾਂ ਦਾ ਸਾਹ ਲੈਣਾ ਵੀ ਅੌਖਾ ਹੋ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਨੇਕ ਸਿੰਘ ਸੈਦਪੁਰ, ਭਾਈ ਗੁਰਜੰਟ ਸਿੰਘ, ਮਲਕੀਤ ਸਿੰਘ, ਗੁਰਜੀਤ ਸਿੰਘ ਗਿੱਲ, ਬ੍ਰਿਜ ਮੋਹਨ, ਜਸਪ੍ਰੀਤ ਸਿੰਘ, ਕੁਲਦੀਪ ਸਿੰਘ ਟਿਵਾਣਾ, ਤਰਸੇਮ ਲਾਲ, ਅਵਤਾਰ ਸਿੰਘ, ਗੋਗਾ ਸਿੰਘ, ਹਰਪਾਲ ਸਿੰਘ ਨੰਬਰਦਾਰ ਹੈਪੀ ਅਤੇ ਅਮਰਿੰਦਰ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।