Share on Facebook Share on Twitter Share on Google+ Share on Pinterest Share on Linkedin ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਗੁਪਤ ਦਾਨੀ ਸੱਜਣ ਵੱਲੋਂ ਮਹਿੰਦਰ ਬਲੈਰੋ ਕੈਂਪਰ ਗੱਡੀ ਭੇਟ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਫਰਵਰੀ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਚਲ ਰਹੇ ਕਾਰਜਾਂ ਵਿੱਚ ਸੇਵਾ ਲਈ ਇੱਕ ਗੁਪਤ ਦਾਨੀ ਸੱਜਣ ਵੱਲੋਂ ਮਹਿੰਦਰਾ ਬਲੈਰੋ ਕੈਂਪਰ ਗੱਡੀ ਭੇਟ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਗੁਰਦੁਆਰਾ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਸਵੇਰ ਵੇਲੇ ਕੋਈ ਦਾਨੀ ਸੱਜਣ ਇਸ ਗੱਡੀ ਦੇ ਸ਼ੀਸ਼ੇ ਹੇਠਾਂ ਉਤਾਰ ਕੇ, ਗੱਡੀ ਦੀ ਚਾਬੀ ਵਿੱਚ ਹੀ ਲਗਾ ਕੇ ਗੁਰਦੁਆਰਾ ਸਾਹਿਬ ਜੀ ਵਿੱਚ ਨਿਸ਼ਾਨ ਸਾਹਿਬ ਦੇ ਬਿਲਕੁਲ ਨੇੜੇ ਖੜ੍ਹੀ ਕਰਕੇ ਬਿਨਾਂ ਕਿਸੇ ਨੂੰ ਦੱਸੇ ਚਲਾ ਗਿਆ। ਉਨ੍ਹਾਂ ਦੱਸਿਆ ਕਿ ਪਹਿਰੇਦਾਰ ਵੱਲੋਂ ਜਾਣਕਾਰੀ ਦੇਣ ਤੇ ਜਦੋਂ ਪ੍ਰਬੰਧਕਾਂ ਨੇ ਦੇਖਿਆ ਅਤੇ ਗੱਡੀ ਦੀ ਜਾਂਚ ਕੀਤੀ ਤਾਂ ਪਤਾ ਚੱਲਿਆ ਕਿ ਗੱਡੀ ਦੇ ਸਾਰੇ ਦਸਤਾਵੇਜ਼ ਅਤੇ ਬੀਮਾ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਨਾਮ ’ਤੇ ਦਰਜਨ ਹਨ। ਇਸ ਵਾਹਨ ’ਚੋਂ ਮਿਲੇ ਦਸਤਾਵੇਜ਼ਾਂ ਦੇ ਮੁਤਾਬਕ ਗੱਡੀ ਦੀ ਕੀਮਤ 8 ਲੱਖ 36 ਹਜ਼ਾਰ ਰੁਪਏ ਹੈ। ਇਨ੍ਹਾਂ ਕਾਗਜਾਂ ਨਾਲ ਦਾਨੀ ਸੱਜਣ ਵੱਲੋਂ ਇੱਕ ਚਿੱਠੀ ਬੇਨਤੀ ਰੂਪ ਵਿੱਚ ਰੱਖੀ ਹੋਈ ਸੀ। ਦਾਨੀ ਸੱਜਣ ਨੇ ਚਿੱਠੀ ਵਿੱਚ ਲਿਖਿਆ ਹੈ ਕਿ ਉਹ ਇਸ ਸ਼ਹੀਦੀ ਸਥਾਨ ਨਾਲ ਕਾਫ਼ੀ ਸਮੇਂ ਤੋਂ ਜੁੜਿਆਂ ਹੋਇਆ ਹੈ। ਉਨ੍ਹਾਂ ਦੱਸਿਆ ਕਿ ਪ੍ਰਬੰਧਕ ਕਮੇਟੀ ਅਤੇ ਸੇਵਾਦਾਰਾਂ ਵੱਲੋਂ ਇਕੱਠੇ ਹੋ ਕੇ ਕੜਾਹ ਪ੍ਰਸ਼ਾਦਿ ਦੀ ਦੇਗ ਬਣਾ ਕੇ ਦਾਨੀ ਸੱਜਣ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਇਸ ਮੌਕੇ ਦੱਸਿਆ ਕਿ ਸ਼ਹੀਦਾਂ ਦੇ ਇਸ ਅਸਥਾਨ ਦੀ ਸੰਗਤਾਂ ਵਿੱਚ ਬਹੁਤ ਮਾਨਤਾ ਹੈ। ਇਸ ਤੋਂ ਪਹਿਲਾਂ ਵੀ ਗੁਪਤ ਅਤੇ ਪ੍ਰਤੱਖ ਦਾਨੀ ਸੱਜਣਾਂ ਵੱਲੋਂ ਸਮੇਂ ਸਮੇਂ ਸਿਰ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਅਸਵਾਰਾ ਸਾਹਿਬ ਲਈ ਏਅਰ ਕੰਡੀਸ਼ਨਡ ਬੱਸ, ਕਵਾਲਿਸ, ਸਕਾਰਪਿਊ, 2 ਮਾਰੂਤੀ ਈਕੋ, ਮਾਰੂਤੀ ਵਰਸਾ, ਮਹਿੰਦਰਾ ਜ਼ਾਇਲੋ ਗੱਡੀਆਂ ਭੇਟ ਕੀਤੀਆਂ ਗਈਆਂ ਹਨ। ਕਾਰ ਸੇਵਾ ਲਈ ਗੱਡੀਆਂ ਟਾਟਾ 207, ਟਾਟਾ 709, 2 ਮਹਿੰਦਰਾ ਅਰਜਨ ਟਰੈਕਟਰ, 2 ਸਵਰਾਜ ਟਰੈਕਟਰ, 1 ਫੋਰਡ ਟਰੈਕਟਰ, ਮਹਿੰਦਰਾ ਪਿੱਕ ਅੱਪ, ਮਹਿੰਦਰਾ ਯੂਟੀਲਿਟੀ, ਟਾਟਾ ਐੱਲ ਪੀ ਟਰੱਕ, ਅਸ਼ੋਕਾ ਲੇਲੈਂਡ ਟਰੱਕ ਅਤੇ ਬੇਅੰਤ ਮਾਇਆ, ਸੋਨਾ ਆਦਿ ਭੇਟ ਕੀਤਾ ਜਾ ਚੁੱਕਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ