Nabaz-e-punjab.com

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸ਼ਹੀਦ ਭਾਈ ਮਨੀ ਸਿੰਘ ਦਾ ਜਨਮ ਦਿਹਾੜਾ ਮਨਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮਾਰਚ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਜਨਮ ਦਿਹਾੜਾ ਅੱਜ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ। ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਵਿੱਚ ਭਾਈ ਬਲਬੀਰ ਸਿੰਘ ਬੀਰ ਨੇ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਪੂਰਾ ਜੀਵਨ ਬ੍ਰਿਤਾਂਤ ਅਤੇ ਉਨ੍ਹਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਸੇਵਾ ਨਿਭਾਉਣ ਦਾ ਪ੍ਰਸੰਗ ਕਵੀਸ਼ਰੀ ਵਾਰਾਂ ਵਿੱਚ ਸੁਣਾਇਆ, ਭਾਈ ਪ੍ਰਿਤਪਾਲ ਸਿੰਘ ਨੇ ਭਾਈ ਮਨੀ ਸਿੰਘ ਵੱਲੋਂ ਧਰਮ ਖਾਤਰ ਬੰਦ ਬੰਦ ਕਟਵਾ ਕੇ ਪ੍ਰਾਪਤ ਕੀਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਵਿਸਥਾਰ ਵਿੱਚ ਜਾਣੂੰ ਕਰਵਾਇਆ। ਭਾਈ ਸਵਿੰਦਰ ਸਿੰਘ ਦੇ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।
ਇਸ ਮੌਕੇ ਭਾਈ ਗੁਰਦਿਆਲ ਸਿੰਘ ਦਾ ਪੰਥਕ ਜਥਾ, ਭਾਈ ਗੁਰਦੀਪ ਸਿੰਘ ਖੰਨਾ, ਭਾਈ ਬਹਾਦਰ ਸਿੰਘ ਸੇਵਕ, ਭਾਈ ਅਮਰਜੀਤ ਸਿੰਘ ਖਾਲਸਾ, ਭਾਈ ਗੁਰਵਿੰਦਰ ਸਿੰਘ, ਭਾਈ ਜੋਗਿੰਦਰ ਸਿੰਘ, ਭਾਈ ਜੁਝਾਰ ਸਿੰਘ, ਸ਼ੇਰ ਏ ਪੰਜਾਬ ਕਵੀਸ਼ਰੀ ਜਥਾ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਦੇ ਜਥੇ ਸਮੇਤ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਰਾਗੀ ਭਾਈ ਜਤਿੰਦਰ ਸਿੰਘ, ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਹਰਬਖ਼ਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਭਾਈ ਧੰਨਾ ਸਿੰਘ ਨੇ ਮੰਚ ਸੰਚਾਲਕ ਦੀ ਸੇਵਾ ਨਿਭਾਈ। ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਕਾਂਗਰਸ ਸਰਕਾਰ ਸਮੇਂ ਸ਼ਹਿਰ ਵਿੱਚ ਆਏ ਵੱਖ-ਵੱਖ ਪ੍ਰਾਜੈਕਟ ‘ਆਪ’ ਦੇ ਏਜੰਡੇ ’ਚੋਂ ਗਾਇਬ

ਕਾਂਗਰਸ ਸਰਕਾਰ ਸਮੇਂ ਸ਼ਹਿਰ ਵਿੱਚ ਆਏ ਵੱਖ-ਵੱਖ ਪ੍ਰਾਜੈਕਟ ‘ਆਪ’ ਦੇ ਏਜੰਡੇ ’ਚੋਂ ਗਾਇਬ ਚੰਨੀ ਸਰਕਾਰ ਸਮੇਂ ਮੁ…