ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ: ਛੋਟਾ-ਵੱਡਾ ਘੱਲੂਘਾਰਾ ਤੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਗੁਰਮਤਿ ਸਮਾਗਮ

ਨਬਜ਼-ਏ-ਪੰਜਾਬ, ਮੁਹਾਲੀ, 17 ਅਕਤੂਬਰ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਛੋਟਾ ਤੇ ਵੱਡਾ ਘੱਲੂਘਾਰਾ ਸਮੇਤ ਸਮੂਹ ਸ਼ਹੀਦਾਂ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਜਾਰੀ ਰਿਹਾ। ਭਾਈ ਮੰਗਲ ਸਿੰਘ ਅਤੇ ਨਵਾਂ ਸ਼ਹਿਰ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਵੱਡੇ ਘੱਲੂਘਾਰੇ ਵਿੱਚ ਅਹਿਮਦ ਸ਼ਾਹ ਅਬਦਾਲੀ ਵੱਲੋਂ ਮਲੇਰਕੋਟਲਾ ਨੇੜਲੇ ਪਿੰਡ ਕੁੱਪ ਰੋਹੀੜਾ ਵਿਖੇ ਹਜ਼ਾਰਾਂ ਸਿੰਘਾਂ\ਸਿੰਘਣੀਆਂ ਨੂੰ ਸ਼ਹੀਦ ਦਾ ਪ੍ਰਸੰਗ ਢਾਡੀ ਵਾਰਾਂ ਵਿੱਚ ਸੁਣਾਇਆ। ਭਾਈ ਜਗਤਾਰ ਸਿੰਘ ਤੇ ਸਾਥੀਆਂ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਸੁੱਚਾ ਸਿੰਘ ਦਮਦਮੀ ਟਕਸਾਲ ਨੇ ਛੋਟੇ ਘੱਲੂਘਾਰੇ ਵਿੱਚ ਯਹੀਆ ਖਾਨ ਦੇ ਫੌਜਦਾਰ ਜਸਪਤ ਰਾਏ ਵੱਲੋਂ ਕਾਹਨੂੰਵਾਲ ਵਿੱਚ 10 ਹਜ਼ਾਰ ਤੋਂ ਵੱਧ ਸਿੰਘਾਂ\ਸਿੰਘਣੀਆਂ ਨੂੰ ਸ਼ਹੀਦ ਕਰਨ ਬਾਰੇ ਜਾਣੂ ਕਰਵਾਇਆ।
ਇਸ ਮੌਕੇ ਬੀਬੀ ਕਮਲਜੀਤ ਕੌਰ ਗੁਰਦਾਸਪੁਰ ਵਾਲੇ, ਅਕਾਲ ਕਵੀਸ਼ਰੀ ਜਥਾ, ਸ਼੍ਰੋਮਣੀ ਪ੍ਰਚਾਰਕ ਭਾਈ ਤ੍ਰਿਲੋਚਨ ਸਿੰਘ, ਮਿੱਤਰ-ਪਿਆਰੇ ਨੂੰ ਕੀਰਤਨੀ ਜਥਾ, ਹਰਜੱਸ ਕੀਰਤਨੀ ਜਥਾ, ਭਾਈ ਲਖਵਿੰਦਰ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਜਰਨੈਲ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਪ੍ਰਬੰਧਕਾਂ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਚੋਰੀ ਦੇ ਸਕੂਟਰ ਤੇ ਮੋਬਾਈਲ ਫੋਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

ਚੋਰੀ ਦੇ ਸਕੂਟਰ ਤੇ ਮੋਬਾਈਲ ਫੋਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ ਨਬਜ਼-ਏ-ਪੰਜਾਬ, ਮੁਹਾਲੀ, 17 ਅਕਤੂਬਰ: ਮੁਹਾਲੀ …