Share on Facebook Share on Twitter Share on Google+ Share on Pinterest Share on Linkedin ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ: ਦਸਵੀਂ ਦਾ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 11 ਨਵੰਬਰ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਭਾਈ ਗੁਰਿੰਦਰ ਸਿੰਘ ਭਰਤਗੜ੍ਹ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਅਮਰ ਸ਼ਹੀਦ ਜਥੇਦਾਰ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ 1710ਈ: ਵਿੱਚ ਸਿੱਖ ਰਾਜ ਦੀ ਸਥਾਪਨਾ ਕਰਨ ਅਤੇ 18ਵੀਂ ਸਦੀ ਵਿੱਚ ਜਬਰ ਤੇ ਜੁਲਮ ਖ਼ਿਲਾਫ਼ ਸਮੂਹ ਸ਼ਹੀਦ ਸਿੰਘਾਂ ਵੱਲੋਂ ਪ੍ਰਾਪਤ ਕੀਤੀਆਂ ਅਦੁੱਤੀ ਅਤੇ ਲਾਸਾਨੀ ਸ਼ਹਾਦਤਾਂ ਬਾਰੇ ਜਾਣੂ ਕਰਵਾਇਆ। ਭਾਈ ਜਸਵੰਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਗੁਰਪ੍ਰੀਤ ਸਿੰਘ ਨੇ ਗੁਰੂ ਨਾਨਕ ਦੇਵ ਦੀਆਂ ਚਾਰ ਉਦਾਸੀਆਂ ਬਾਰੇ ਦੱਸਿਆ। ਇਸ ਮੌਕੇ ਭਾਈ ਗੁਰਦਿਆਲ ਸਿੰਘ ਲੁਧਿਆਣਾ ਵਾਲੇ, ਭਾਈ ਦਲੀਪ ਸਿੰਘ ਪਟਿਆਲਾ ਵਾਲੇ, ਭਾਈ ਰਣਜੀਤ ਸਿੰਘ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਲੁਧਿਆਣਾ, ਭਾਈ ਪਰਵਿੰਦਰ ਸਿੰਘ ਪਿੱਪਲੀ ਸਾਹਿਬ, ਮਿੱਤਰ-ਪਿਆਰੇ ਨੂੰ ਕੀਰਤਨੀ ਜਥਾ, ਭਾਈ ਗੁਰਨਾਮ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਹਰਬਖ਼ਸ਼ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਜਰਨੈਲ ਸਿੰਘ, ਭਾਈ ਜਸਵਿੰਦਰ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ