Nabaz-e-punjab.com

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਪਹਿਲੇ ਮੁੱਖ ਗ੍ਰੰਥੀ ਗਿਆਨੀ ਬਲਵੰਤ ਸਿੰਘ ਦੀ 35ਵੀਂ ਸਾਲਾਨਾ ਬਰਸੀ ਮੌਕੇ ਸਮਾਗਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਮਈ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਗੁਰਦੁਆਰਾ ਸਾਹਿਬ ਦੇ ਪਹਿਲੇ ਮੁੱਖ ਗ੍ਰੰਥੀ ਸੱਚਖੰਡ ਵਾਸੀ ਗਿਆਨੀ ਬਲਵੰਤ ਸਿੰਘ ਦੀ 35ਵੀਂ ਸਾਲਾਨਾ ਬਰਸੀ ਸ਼ਰਧਾ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਚੱਲੇ ਇਸ ਧਾਰਮਿਕ ਸਮਾਗਮ ਵਿੱਚ ਵਿੱਚ ਭਾਈ ਅਮਰੀਕ ਸਿੰਘ ਖਾਲਸਾ ਜਨੇਤਪੁਰ ਵਾਲਿਆਂ ਦੇ ਇੰਟਰ ਨੈਸ਼ਨਲ ਪੰਥਕ ਢਾਡੀ ਜਥੇ ਨੇ ਗਿਆਨੀ ਬਲਵੰਤ ਸਿੰਘ ਦਾ ਜੀਵਨ ਬ੍ਰਿਤਾਂਤ ਅਤੇ ਉਨ੍ਹਾਂ ਵੱਲੋਂ ਲਗਾਤਾਰ 40 ਸਾਲ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਅਣਥੱਕ ਸੇਵਾ ਨਿਭਾਉਣ ਦੇ ਪੂਰੇ ਪ੍ਰਸੰਗ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ। ਭਾਈ ਲਖਵਿੰਦਰ ਸਿੰਘ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।
ਇਸ ਮੌਕੇ ਭਾਈ ਮਹਿੰਦਰ ਸਿੰਘ, ਭਾਈ ਅਮਰਜੀਤ ਸਿੰਘ ਖਾਲਸਾ, ਭਾਈ ਕਰਨੈਲ ਸਿੰਘ, ਬੀਬੀ ਤੇਜਿੰਦਰ ਕੌਰ, ਭਾਈ ਕੁਲਤਾਰ ਸਿੰਘ, ਸ਼ੇਰ ਏ ਪੰਜਾਬ ਕਵੀਸ਼ਰੀ ਜਥਾ, ਭਾਈ ਬਹਾਦਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਧਰਮ ਸਿੰਘ, ਭਾਈ ਜਤਿੰਦਰ ਸਿੰਘ, ਭਾਈ ਨਿਤਿਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਇੰਦਰਜੀਤ ਸਿੰਘ ਨੇ ਕਥਾ ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਮੰਚ ਸੰਚਾਲਕ ਦੀ ਸੇਵਾ ਭਾਈ ਧੰਨਾ ਸਿੰਘ ਨੇ ਨਿਭਾਈ। ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ ਸੀਨੀਅਰ ਸਹਾਇਕ-…