Share on Facebook Share on Twitter Share on Google+ Share on Pinterest Share on Linkedin ਗੁਰਦੁਆਰਾ ਸੋਹਾਣਾ: ਸ੍ਰੀ ਗੁਰੂ ਗੋਬਿੰਦ ਸਿੰਘ ਦਾ ਜੋਤੀ ਜੋਤ ਪੁਰਬ ਸ਼ਰਧਾ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 6 ਨਵੰਬਰ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਜੋਤੀ ਜੋਤ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਭਾਈ ਪ੍ਰਿਤਪਾਲ ਸਿੰਘ ਦੇ ਪੰਥਕ ਜਥੇ ਨੇ ਸਰਬੰਸਦਾਨੀ ਦੇ ਜੀਵਨ ਅਤੇ 1708ਈਂ ਵਿੱਚ ਜੋਤੀ ਜੋਤ ਸਮਾਉਣ ਬਾਰੇ ਜਾਣੂ ਕਰਵਾਇਆ। ਭਾਈ ਨਿਤਨੇਮ ਸਿੰਘ ਦੇ ਰਾਗੀ ਜਥੇ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ ਨੇ ਗੁਰੂ ਗੋਬਿੰਦ ਸਿੰਘ ਵੱਲੋਂ ਖ਼ਾਲਸਾ ਪੰਥ ਸਿਰਜਨਾ, ਦੇਸ਼, ਕੌਮ ਅਤੇ ਧਰਮ ਦੇ ਖ਼ਾਤਰ ਸਰਬੰਸ ਵਾਰਨ ਦੇ ਪ੍ਰਸੰਗ ਤੋਂ ਜਾਣੂ ਕਰਵਾਇਆ। ਉਨ੍ਹਾਂ ਨੇ ਸੰਗਤ ਨੂੰ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਲਈ ਵੀ ਪ੍ਰੇਰਿਆ। ਇਸ ਮੌਕੇ ਹਰਜੱਸ ਕੀਰਤਨੀ ਜਥਾ, ਭਾਈ ਮਨਦੀਪ ਸਿੰਘ, ਭਾਈ ਅਮਨਪ੍ਰੀਤ ਸਿੰਘ, ਭਾਈ ਕੁਲਦੀਪ ਸਿੰਘ, ਮਾਤਾ ਸੁੰਦਰ ਕੌਰ ਸਰਬ ਸੇਵਾ ਸੁਸਾਇਟੀ, ਭਾਈ ਗੁਰਸੇਵਕ ਸਿੰਘ, ਭਗੜਾਨੇ ਵਾਲਿਆਂ ਦਾ ਕਵੀਸ਼ਰੀ ਜਥਾ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਗੁਰਵਿੰਦਰ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਹਰਿਜੱਸ ਸੁਣਾ ਕੇ ਨਿਹਾਲ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ