ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਵਿੱਚ 17ਵਾਂ ਸਾਲਾਨਾ ਕੀਰਤਨ ਦਰਬਾਰਾ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 1 ਜਨਵਰੀ:
ਸਾਲ 2016 ਨੂੰ ਅਲਵਿਦਾ ਆਖਣ ਤੇ ਨਵੇਂ ਵਰ੍ਹੇਂ 2017 ਨੂੰ ਜੀ ਆਇਆ ਆਖਣ ਲਈ 17 ਵਾਂ ਸਲਾਨਾ ਕੀਰਤਨ ਦਰਬਾਰ ਸ਼ਹਿਰ ਦੇ ਸਬਜ਼ੀ ਮੰਡੀ ਸਥਿਤ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਕੀਰਤਨ ਅਸਥਾਨ ਵਿਖੇ ਕਰਵਾਇਆ ਗਿਆ। ਇਹ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਇੰਦਰਬੀਰ ਸਿੰਘ ਕੁਰਾਲੀ ਨੇ ਦੱਸਿਆ ਕਿ ਨਵੇਂ ਸਾਲ 2017 ਦੀ ਆਮਦ ’ਤੇ ਕਰਵਾਏ ਧਾਰਮਕ ਸਮਾਗਮ ਦੌਰਾਨ ਸ਼ਾਮ ਵੇਲੇ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਇਸਤਰੀ ਸਤਿਸੰਗ ਸਭਾ ਕੁਰਾਲੀ, ਭਾਈ ਰਾਜਵਿੰਦਰ ਸਿੰਘ ਕੁਰਾਲੀ, ਭਾਈ ਜਗਜੀਤ ਸਿੰਘ ਸ੍ਰੀ ਚਮਕੌਰ ਸਾਹਿਬ ਵਾਲੇ, ਪ੍ਰਿੰਸੀਪਲ ਹਰਭਜਨ ਸਿੰਘ ਚੌਂਤਾ ਭੈਣੀ, ਭਾਈ ਅਕਾਸ਼ਦੀਪ ਸਿੰਘ ਹਜ਼ੂਰੀ ਰਾਗੀ ਫਤਹਿਗੜ੍ਹ ਸਾਹਿਬ ਵਾਲੇ, ਭਾਈ ਬਿਕਰਮ ਸਿੰਘ ਅਖੰਡ ਕੀਰਤਨੀ ਜਥਾ ਗੜ੍ਹੀ ਵਾਲੇ ਦੇ ਜਥਿਆਂ ਨੇ ਇਲਾਕੇ ਦੀ ਸੰਗਤ ਨੂੰ ਕਥਾ, ਗੁਰਬਾਣੀ ਕੀਰਤਨ ਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕੀਤਾ। ਇਸ ਮੌਕੇ ਬਾਬਾ ਗੁਰਮੀਤ ਸਿੰਘ ਨਿਹੋਲਕਾ, ਇੰਦਰਜੀਤ ਸਿੰਘ, ਅਜੀਤ ਸਿੰਘ, ਹਰਮਿੰਦਰ ਸਿੰਘ, ਹਰਿੰਦਰਪਾਲਜੀਤ ਸਿੰਘ, ਜਸਵੀਰ ਸਿੰਘ, ਜਸ਼ਮੇਰ ਸਿੰਘ, ਰਜਿੰਦਰ ਸਿੰਘ, ਬਹਾਦਰ ਸਿੰਘ ਓ.ਕੇ, ਜਸਵੀਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।

Load More Related Articles
Load More By Nabaz-e-Punjab
Load More In Cultural

Check Also

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਪੰਜਾਬ …