
ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਦੀ ਚੋਣ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਜੁਲਾਈ:
ਇੱਥੋਂ ਦੇ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੰਘ ਸਭਾ ਫੇਜ਼-1 (ਪੁਰਾਣਾ ਬੈਰੀਅਰ) ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ। ਜਿਸ ਵਿੱਚ ਸਵਰਨ ਸਿੰਘ ਭੁੱਲਰ ਨੂੰ ਦੁਬਾਰਾ ਪ੍ਰਧਾਨ ਚੁਣਿਆ ਗਿਆ ਜਦੋਂਕਿ ਸੁਰਜੀਤ ਸਿੰਘ ਮਠਾੜੂ ਨੂੰ ਜਨਰਲ ਸਕੱਤਰ, ਸਾਧੂ ਸਿੰਘ ਲਾਂਬਾ ਨੂੰ ਮੁੱਖ ਕੈਸ਼ੀਅਰ, ਰਘਬੀਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਸੁਰਜੀਤ ਸਿੰਘ ਨੂੰ ਮੀਤ ਪ੍ਰਧਾਨ, ਬਲਵੀਰ ਸਿੰਘ ਨੂੰ ਜਥੇਬੰਦੀ ਸਕੱਤਰ, ਕਿਸ਼ਨ ਸਿੰਘ ਨੂੰ ਸਟੋਰ ਕੀਪਰ, ਗੁਰਿੰਦਰ ਸਿੰਘ ਨੂੰ ਜੂਨੀਅਰ ਸਟੋਰ ਕੀਪਰ ਅਤੇ ਕੋਮਲ ਸਿੰਘ ਨੂੰ ਸਹਾਇਕ ਸਟੋਰ ਕੀਪਰ ਚੁਣਿਆ ਗਿਆ। ਇਨ੍ਹਾਂ ਤੋਂ ਇਲਾਵਾ ਜਗਜੀਤ ਸਿੰਘ, ਵਿਕਟਰ ਸਿੰਘ ਸੰਧੂ, ਰਾਜਬੀਰ ਸਿੰਘ, ਕਰਨੈਲ ਸਿੰਘ, ਹਰਪ੍ਰੀਤ ਸਿੰਘ, ਸਤਨਾਮ ਸਿੰਘ-1, ਸਤਨਾਮ ਸਿੰਘ-2 ਸਰਦਾਰਾ ਸਿੰਘ ਅਤੇ ਬਲਵਿੰਦਰ ਸਿੰਘ ਕਾਰਜਕਾਰਨੀ ਦਾ ਮੈਂਬਰ ਨਾਮਜ਼ਦ ਕੀਤਾ ਗਿਆ।
ਇਸ ਮੌਕੇ ਗੁਰਦੁਆਰਾ ਤਾਲਮੇਲ ਕਮੇਟੀ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਅਹੁਦੇਦਾਰਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ ਨੇ ਕਿਹਾ ਕਿ ਸਰਬਸੰਮਤੀ ਨਾਲ ਚੋਣ ਕਰਕੇ ਗੁਰੂ ਘਰ ਦੀ ਸੰਗਤ ਵੱਲੋਂ ਸੱਚੀ ਸੁੱਚੀ ਸੋਚ ਦਾ ਪ੍ਰਗਟਾਵਾ ਕੀਤਾ ਗਿਆ ਹੈ। ਤਾਲਮੇਲ ਕਮੇਟੀ ਦੇ ਸਕੱਤਰ ਜਨਰਲ ਪਰਮਜੀਤ ਸਿੰਘ ਗਿੱਲ ਅਤੇ ਕੋਆਰਡੀਨੇਟਰ ਮਨਜੀਤ ਸਿੰਘ ਭੱਲਾ ਨੇ ਸਿਰੋਪਾਓ ਦੇ ਕੇ ਨਵੀਂ ਕਮੇਟੀ ਦਾ ਸਨਮਾਨ ਕੀਤਾ।