Nabaz-e-punjab.com

ਛੋਟੇ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਲਈ ਗੁਰਮਤਿ ਬਾਲ ਗੁਰਬਾਣੀ ਸਿੱਖਿਆ ਕੈਂਪ

ਗੁਰਦੁਆਰਾ ਤਾਲਮੇਲ ਕਮੇਟੀ ਨੇ 115 ਬੱਚਿਆਂ ਨੂੰ ਗੁਰਧਾਮਾਂ ਦੀ ਯਾਤਰਾ ਕਰਵਾਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਜੁਲਾਈ:
ਗੁਰਦੁਆਰਾ ਤਾਲਮੇਲ ਕਮੇਟੀ ਐਸ.ਏ.ਐਸ. ਨਗਰ (ਮੁਹਾਲੀ) ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਛੋਟੇ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਨਾਲ ਇੱਥੋਂ ਦੇ ਗੁਰਦੁਆਰਾ ਕਲਗੀਧਰ ਸਿੰਘ ਸਭਾ ਫੇਜ਼-4 ਵਿੱਚ ਗੁਰਮਤਿ ਬਾਲ ਗੁਰਬਾਣੀ ਸਿੱਖਿਆ ਕੈਂਪ ਲਗਾਇਆ ਗਿਆ। ਇਹ ਜਾਣਕਾਰੀ ਦਿੰਦਿਆਂ ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ ਅਤੇ ਜਨਰਲ ਸਕੱਤਰ ਪਰਮਜੀਤ ਸਿੰਘ ਗਿੱਲ ਨੇ ਦੱਸਿਆ ਕਿ ਕੈਂਪ ਵਿੱਚ ਹਿੱਸਾ ਲੈਣ ਵਾਲੇ 115 ਬੱਚਿਆਂ ਨੂੰ ਵੱਖ ਵੱਖ ਗੁਰਧਾਮਾਂ ਦੀ ਯਾਤਰਾ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਚਰਨਾਂ ਦੀ ਛੋਹ ਪ੍ਰਾਪਤ ਧਰਤੀ ਸੁਲਤਾਨਪੁਰ ਲੋਧੀ, ਤਰਨਤਾਰਨ ਸਾਹਿਬ ਅਤੇ ਗੋਇੰਦਵਾਲ ਸਾਹਿਬ ਦੇ ਪਵਿੱਤਰ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਵਾਈ ਗਈ। ਕੈਂਪ ਦੀ ਸਮਾਪਤੀ ’ਤੇ ਇਨ੍ਹਾਂ ਸਾਰੇ ਬੱਚਿਆਂ ਨੂੰ ਵਿਸ਼ੇਸ਼ ਮੈਡਲ ਅਤੇ ਪ੍ਰਸੰਸਾ ਪੱਤਰ ਦਿੱਤੇ ਗਏ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੇ ਕੈਂਪ ਲਗਾਏ ਜਾਣਗੇ।

Load More Related Articles
Load More By Nabaz-e-Punjab
Load More In General News

Check Also

ਗਿਆਨ ਜਯੋਤੀ ਗਲੋਬਲ ਸਕੂਲ ਦੇ ਵਿਦਿਆਰਥੀਆਂ ਵੱਲੋਂ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ

ਗਿਆਨ ਜਯੋਤੀ ਗਲੋਬਲ ਸਕੂਲ ਦੇ ਵਿਦਿਆਰਥੀਆਂ ਵੱਲੋਂ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਨਬਜ਼-ਏ-ਪੰਜਾਬ, ਮੁਹਾਲ…