nabaz-e-punjab.com

ਗੁਰਦੁਆਰਾ ਸ੍ਰੀ ਕਰਤਾਰਸਰ ਸਾਹਿਬ ਪਡਿਆਲਾ ਵਿੱਚ ਸਾਲਾਨਾ ਗੁਰਮਤਿ ਸਮਾਗਮ ਮੌਕੇ ਲੱਗੀਆਂ ਰੌਣਕਾਂ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 20 ਅਗਸਤ:
ਸ਼ਹਿਰ ਦੇ ਚੰਡੀਗੜਂ-ਖਰੜ ਰੋਡ ‘ਤੇ ਸਥਿਤ ਪਿੰਡ ਪਡਿਆਲਾ ਦੇ ਗੁਰਦੁਆਰਾ ਸ੍ਰੀ ਕਰਤਾਰਸਰ ਸਾਹਿਬ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਤੇ ਬਾਬਾ ਗਗਨਦੀਪ ਸਿੰਘ ਦੀ ਪ੍ਰੇਰਨਾ ਸਦਕਾ ਸਰਬੱਤ ਦੇ ਭਲੇ ਲਈ 9ਵਾਂ ਸਾਲਾਨਾ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਪੰਥ ਪ੍ਰਸਿੱਧ ਕੀਰਤਨੀਏ ਭਾਈ ਜਸਵੀਰ ਸਿੰਘ ਪਿੱਪਲ ਮਾਜਰੇ ਵਾਲੇ ਤੇ ਸੰਤ ਬਾਬਾ ਮਨਮੋਹਣ ਸਿੰਘ ਬਾਰਨ (ਪਟਿਆਲਾ) ਵਾਲੇ ਆਈਆਂ ਸੰਗਤਾਂ ਨੂੰ ਕਥਾ ਕੀਰਤਨ ਦੁਆਰਾ ਨਿਹਾਲ ਕੀਤਾ। ਇਸ ਮੌਕੇ ਬਾਬਾ ਮਨਮੋਹਨ ਸਿੰਘ ਬਾਰਨ ਵਾਲਿਆਂ ਨੇ ਸੰਗਤਾਂ ਨੂੰ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੇ ਲੜ ਲੱਗਣ ਲਈ ਪ੍ਰੇਰਿਤ ਕਰਦੇ ਹੋਏ ਅੰਮ੍ਰਿਤ ਛੱਕਣ ਦੀ ਅਪੀਲ ਕੀਤੀ।
ਇਸ ਮੌਕੇ ਮਾਤਾ ਸੁਖਪਾਲ ਕੌਰ ਪਡਿਆਲਾ ਨੇ ਆਈਆਂ ਸੰਗਤਾਂ ਦਾ ਧਨਵਾਦ ਕਰਦਿਆਂ ਦੱਸਿਆ ਕਿ ਗੁਰਦਵਾਰਾ ਸ਼੍ਰੀ ਕਰਤਾਰਸ੍ਰ ਸਾਹਿਬ ਪਡਿਆਲਾ ਵਿਖੇ ਇਮਾਰਤ ਦੀ ਕਾਰਸੇਵਾ ਦਾ ਕੰਮ ਚੱਲ ਰਿਹਾ ਹੈ। ਇਸ ਮੌਕੇ ਬਾਬਾ ਗਗਨਦੀਪ ਸਿੰਘ ਪਡਿਆਲਾ ਅਤੇ ਮਾਤਾ ਸੁਖਪਾਲ ਕੌਰ ਨੇ ਕੀਰਤਨੀ ਜਥਿਆਂ ਦਾ ਸਿਰੋਪਾਉ ਨਾਲ ਸਨਮਾਨ ਕੀਤਾ। ਇਸ ਮੌਕੇ ਭਾਈ ਸਵਰਨ ਸਿੰਘ ਚਨਾਲੋਂ, ਕਾਲਾ ਜ਼ੋਲੂਵਾਲ, ਭਾਈ ਪਾਲ ਸਿੰਘ, ਦਰਸ਼ਨ ਸਿੰਘ, ਬਲਵੀਰ ਸਿੰਘ, ਅਮਰਜੀਤ ਸਿੰਘ, ਮਿਹਰ ਸਿੰਘ, ਕਮਲਜੀਤ ਸਿੰਘ, ਬਲਜਿੰਦਰ ਸਿੰਘ, ਆਰ.ਪੀ ਸਿੰਘ, ਹਰਿੰਦਰ ਸਿੰਘ, ਪ੍ਰਗਟ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…