
ਗੁਰਦੁਆਰਾ ਗੁਰੂ ਅਰਜਨ ਦੇਵ ਜੀ ਸਿੰਘ ਸਭਾ ਵਿੱਚ ਕਰਵਾਇਆ ਗੁਰਮਿਤ ਸਮਾਗਮ
ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 30 ਨਵੰਬਰ:
ਦਸਵੇਂ ਪਾਤਸ਼ਾਹ ਗੁਰੁੂ ਗੋਬਿੰਦ ਸਿੰਘ ਜੀ ਤੇ ਸਮੂਹ ਸ਼ਹੀਦਾਂ ਦੀ ਨਿਘੀ ਯਾਦ ਵਿੱਚ ਲੈ ਕੇ ਬਾਬਾ ਅਜੀਤ ਸਿੰਘ ਜੀ, ਬਾਬਾ ਝੁਜਾਰ ਸਿੰਘ ਜੀ , ਬਾਬਾ ਜੋਰਾਵਰ ਸਿੰਘ ਜੀ, ਬਾਬਾ ਫਤਿਹ ਸਿੰਘ ਜੀ, ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਗੁਰ ਅਰਜਨ ਦੇਵ ਜੀ ਸਿੰਘ ਸਭਾ ਸੰਨੀ ਇਨਕਲੇਵ ਖਰੜ ਵਿਖੇ ਗੁਰਮਤਿ ਸਮਾਗਮ ਗੁਰਦੁਆਰਾ ਸਾਹਿਬ ਦੀ ਕਮੇਟੀ ਦੇ ਸਹਿਯੋਗ ਨਾਲ ਕਰਵਾਇਆ ਗਿਆ। ਸਮਾਗਮ ਵਿਚ ਭਾਈ ਹਰਵਿੰਦਰ ਸਿੰਘ,ਨਿਰਮਲ ਸਿੰਘ ਤੇ ਗੁਰਦੀਪ ਸਿੰਘ ਨੇ ਕੀਰਤਨ ਰਾਹੀਂ ਹਾਜ਼ਰੀ ਲਗਵਾਈ। ਭਾਈ ਬਲਵਿੰਦਰ ਸਿੰਘ ਲੋਪੋਕੇ ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਵਾਲਿਆਂ, ਭਾਈ ਮਹਿਤਾਬ ਸਿੰਘ ਜਲੰਧਰ ਵਾਲੀਆਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਗਿਆਨੀ ਗੁਰਦੀਪ ਸਿੰਘ ਕਪੂਰਥਲਾ ਕਥਾ ਵਾਚਕ, ਭਾਈ ਗੁਰਚਰਨ ਸਿੰਘ ਨੇ ਕਥਾ ਕੀਤੀ ਗਈ। ਢਾਡੀ ਗੁਰਪ੍ਰੀਤ ਸਿਘ ਲਾਂਡਰਾਂ ਨੇ ਢਾਡੀ ਵਾਰਾਂ ਰਾਹੀਂ ਨਿੱਕੀਆਂ ਜਿੰਦਾਂ ਬਾਰੇ ਬਿਆਨ ਕੀਤਾ। ਇਸ ਮੌਕੇ ਰਾਜਵੰਤ ਸਿੰਘ ਵੋਹਰਾ, ਮਲਕੀਅਤ ਸਿੰਘ, ਪ੍ਰਧਾਨ ਅਮਰ ਸਿੰਘ ਗਿੱਲ, ਪਿਆਰਾ ਸਿੰਘ, ਕੁਲਦੀਪ ਸਿੰਘ, ਰਵਿੰਦਰਪਾਲ ਸਿੰਘ ਵਾਲੀਆ, ਕੈਪਟਨ ਦਵਿੰਦਰ ਸਿੰਘ, ਰਣਜੀਤ ਸਿੰਘ ਸਮੇਤ ਭਾਰੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਲਗਵਾਈ। ਸਮਾਪਤੀ ਤੇ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ।