ਸਾਹਿਬਜ਼ਾਦਿਆਂ ਦੀ ਯਾਦ ਵਿੱਚ ਪਿੰਡ ਬੰਨਮਾਜਰਾ ਵਿੱਚ ਗੁਰਮਤਿ ਸਮਾਗਮ

ਕੁਰਾਲੀ , 23 ਦਸੰਬਰ(ਰਜਨੀਕਾਂਤ ਗਰੋਵਰ):
ਸਾਹਿਬਜ਼ਾਦਿਆਂ ਦੀ ਨਿੱਘੀ ਤੇ ਪਿਆਰੀ ਯਾਦ ਵਿੱਚ ਪਿੰਡ ਬੰਨਮਾਜਰਾ ਦੀ ਸੰਗਤ ਵੱਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਵੇਰੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ, ਉਪਰੰਤ ਭਾਈ ਗੁਰਮੁੱਖ ਸਿੰਘ ਗੁੰਨੋਮਾਜਰਾ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਸਾਹਿਬਜ਼ਾਦਿਆਂ ਦੀ ਸ਼ਹੀਦੀ ਦਾ ਪ੍ਰਸੰਗ ਸੁਣਾਇਆ। ਇਸ ਮੌਕੇ ਉਚੇਚੇ ਤੌਰ ’ਤੇ ਹਾਜ਼ਰੀ ਭਰਦਿਆਂ ਉੱਘੇ ਸਮਾਜ ਸੇਵੀ ਆਗੂ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਨੇ ਸੰਗਤਾਂ ਨੂੰ ਗੁਰਬਾਣੀ ਦੁਆਰਾ ਨਾਮ ਜੱਪਣ ਅਤੇ ਸੱਚੀ ਕਿਰਤ ਕਰਨ ਦੀ ਪ੍ਰੇਰਨਾ ਦਿੱਤੀ। ਇਸ ਦੌਰਾਨ ਪ੍ਰਬੰਧਕਾਂ ਵੱਲੋਂ ਜੈਲਦਾਰ ਸਤਵਿੰਦਰ ਸਿੰਘ ਚੈੜੀਆਂ ਅਤੇ ਵਿਰੋਧੀ ਧਿਰ ਦੇ ਆਗੂ ਚਰਨਜੀਤ ਸਿੰਘ ਚੰਨੀ ਦੇ ਸਪੁੱਤਰ ਨਵਦੀਪ ਸਿੰਘ ਨਵੀ ਨੂੰ ਸਿਰੋਪਾਓ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਨਿਰਮਲ ਸਿੰਘ, ਲਾਭ ਸਿੰਘ, ਹਰਬੰਸ ਸਿੰਘ, ਹਰਜਿੰਦਰ ਸਿੰਘ, ਅਮਰੀਕ ਸਿੰਘ, ਸੁਰਜੀਤ ਸਿੰਘ, ਪਰਮਜੀਤ ਸਿੰਘ, ਬਲਵੀਰ ਸਿੰਘ, ਮਲਕੀਤ ਸਿੰਘ, ਨਿੰਦਰ ਸਿੰਘ, ਜਰਨੈਲ ਸਿੰਘ ਆਦਿ ਹਾਜ਼ਰ ਸਨ।

Load More Related Articles

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…