Share on Facebook Share on Twitter Share on Google+ Share on Pinterest Share on Linkedin ਗੁਰਮਤਿ ਤੇ ਕੀਰਤਨ ਕਲਾਸਾਂ ਦੌਰਾਨ ਬੱਚਿਆਂ ਨੂੰ ਵਿਰਸੇ ਨਾਲ ਜੁੜਨ ਲਈ ਪ੍ਰੇਰਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਜੂਨ: ਰਾਮਗੜ੍ਹੀਆ ਸਭਾ ਐਸ.ਏ.ਐਸ. ਨਗਰ (ਮੁਹਾਲੀ) ਵੱਲੋਂ ਸਰਕਲ ਦੇ ਸਿੱਖ ਮਿਸ਼ਨਰੀ ਕਾਲਜ ਮੁਹਾਲੀ ਦੇ ਸਹਿਯੋਗ ਨਾਲ ਬੱਚਿਆਂ ਨੂੰ ਇਤਿਹਾਸ ਅਤੇ ਵਿਰਸੇ ਨਾਲ ਲਈ ਗੁਰਮਤਿ ਸਿਖਲਾਈ ਕੈਂਪ ਲਗਾਇਆ ਗਿਆ। ਜਿਸ ਵਿੱਚ ਇਲਾਕੇ ਦੇ ਨੌਜਵਾਨਾਂ ਅਤੇ ਛੋਟੇ ਬੱਚਿਆਂ ਨੇ ਪੂਰੇ ਉਤਸ਼ਾਹ ਨਾਲ ਗੁਰਮਤਿ ਅਤੇ ਕੀਰਤਨ ਕਲਾਸਾਂ ਵਿੱਚ ਭਾਗ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਜਨਰਲ ਸਕੱਤਰ ਕਰਮ ਸਿੰਘ ਬਬਰਾ ਨੇ ਦੱਸਿਆ ਕਿ ਹੈੱਡ ਗ੍ਰੰਥੀ ਭਾਈ ਬਲਿਹਾਰ ਸਿੰਘ ਨੇ ਬੱਚਿਆਂ ਨੂੰ ਇਤਿਹਾਸ ਨਾਲ ਜੁੜਨ ਲਈ ਪ੍ਰੇਰਿਆ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿੱਚ ਬੱਚਿਆਂ ਨੇ ਸ਼ਬਦ ਕੀਰਤਨ, ਕਵਿਤਾ, ਲੈਕਚਰ, ਗੁਰੂ ਇਤਿਹਾਸ ਨਾਲ ਸਬੰਧਤ ਸਾਖੀਆਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਜੇਤੂ ਬੱਚਿਆਂ ਅਤੇ ਸਿੱਖ-ਮਿਸ਼ਨਰੀ ਕਾਲਜ ਦੇ ਸਰਕਲ ਸੇਵਾਦਾਰਾਂ ਨੂੰ ਵਿਸ਼ੇਸ਼ ਸਰਟੀਫਿਕੇਟ, ਮੈਡਲ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਭਾ ਦੇ ਪ੍ਰਧਾਨ ਡਾ. ਸਤਵਿੰਦਰ ਸਿੰਘ ਭੰਵਰਾ, ਧਾਰਮਿਕ ਕਮੇਟੀ ਦੇ ਚੇਅਰਮੈਨ ਮਨਜੀਤ ਸਿੰਘ ਮਾਨ, ਮੇਜਰ ਸਿੰਘ ਭੁੱਲਰ, ਮੋਹਣ ਸਿੰਘ ਸਭਰਵਾਲ, ਸ੍ਰੀਮਤੀ ਮਨਜੀਤ ਕੌਰ ਭੰਵਰਾ, ਮੈਨੇਜਰ ਜਸਪਾਲ ਸਿੰਘ, ਚਰਨ ਸਿੰਘ, ਗੁਰਸ਼ਰਨ ਸਿੰਘ, ਬੀਬਾ ਭੁਪਿੰਦਰ ਕੌਰ ਅਤੇ ਗੁਰ ਵਰਿਆਮ ਸਿੰਘ ਤੇ ਹੋਰ ਇਲਾਕੇ ਦੀ ਸੰਗਤ ਅਤੇ ਸ਼ਹਿਰ ਦੇ ਪਤਵੰਤੇ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ