ਸੰਤ ਮਹਾਂਪੁਰਸ਼ਾਂ ਦੀ ਨਿੱਘੀ ਯਾਦ ਵਿੱਚ ਸਾਲਾਨਾ ਗੁਰਮਤਿ ਸਮਾਗਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਜਨਵਰੀ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੱਚਖੰਡ ਵਾਸੀ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲੇ ਅਤੇ ਕਾਰ ਸੇਵਾ ਦੇ ਪੁੰਜ ਸੱਚਖੰਡ ਵਾਸੀ ਜਥੇਦਾਰ ਬਾਬਾ ਹਰਬੰਸ ਸਿੰਘ ਦੀ ਮਿੱਠੀ ਤੇ ਨਿੱਘੀ ਯਾਦ ਅਤੇ ਨਵੇਂ ਸਾਲ ਨੂੰ ਸਮਰਪਿਤ ਸਰਬੱਤ ਦੇ ਭਲੇ ਲਈ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਗੁਰਬਾਣੀ ਕੀਰਤਨ ਚੱਲਿਆ।
ਭਾਈ ਓਂਕਾਰ ਸਿੰਘ ਹੁਸ਼ਿਆਰਪੁਰ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਬਾਬਾ ਹਰਬੰਸ ਸਿੰਘ ਦੇ ਜੀਵਨ ਬ੍ਰਿਤਾਂਤ ਬਾਰੇ ਸੰਗਤਾਂ ਨੂੰ ਜਾਣੂ ਕਰਵਾਉਂਦੇ ਹੋਏ ਬਿਰਧ ਉਮਰ ਵਿੱਚ ਕਾਰਸੇਵਾ ਦੇ ਜਜ਼ਬੇ ਅਤੇ ਪੰਥ ਪ੍ਰਤੀ ਨਿਭਾਈਆਂ ਸੇਵਾਵਾਂ ਬਾਰੇ ਜਾਣੂ ਕਰਵਾਇਆ। ਭਾਈ ਨਰਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਜੋਗਿੰਦਰ ਸਿੰਘ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਲੁਧਿਆਣਾ ਵਾਲਿਆਂ ਨੇ ਸੱਚਖੰਡ ਵਾਸੀ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਜੀਵਨ ਅਤੇ ਤਪੱਸਿਆ ਬਾਰੇ ਦੱਸਿਆ।

ਇਸ ਮੌਕੇ ਮੀਰੀ ਪੀਰੀ ਪੰਥਕ ਢਾਡੀ ਜਥਾ, ਭਾਈ ਇਕਬਾਲ ਸਿੰਘ, ਭਾਈ ਤੇਜਿੰਦਰ ਸਿੰਘ ਗੁਰਦਾਸਪੁਰ ਵਾਲੇ, ਭਾਈ ਅਰਵਿੰਦਰ ਸਿੰਘ, ਭਾਈ ਨਿਤਿਨ ਸਿੰਘ, ਭਾਈ ਗੁਰਦੀਪ ਸਿੰਘ ਖੰਨਾ, ਭਾਈ ਗੁਰਵਿੰਦਰ ਸਿੰਘ, ਭਾਈ ਕੁਲਦੀਪ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਹਰਬਖ਼ਸ਼ ਸਿੰਘ, ਭਾਈ ਜਤਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਗੁਰਮੀਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਪ੍ਰਬੰਧਕਾਂ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਬ੍ਰੈੱਡ ਪਕੌੜੇ, ਖੀਰ, ਵੱਖ-ਵੱਖ ਕਿਸਮ ਦੀਆਂ ਮਿਠਾਈਆਂ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles

Check Also

ਈਟੀਟੀ ਭਰਤੀ: ਬੇਰੁਜ਼ਗਾਰ ਅਧਿਆਪਕਾਂ ਵੱਲੋਂ ਡੀਪੀਆਈ ਦਫ਼ਤਰ ਦਾ ਘਿਰਾਓ

ਈਟੀਟੀ ਭਰਤੀ: ਬੇਰੁਜ਼ਗਾਰ ਅਧਿਆਪਕਾਂ ਵੱਲੋਂ ਡੀਪੀਆਈ ਦਫ਼ਤਰ ਦਾ ਘਿਰਾਓ 2500 ’ਚੋਂ ਸਿਰਫ਼ 800 ਅਧਿਆਪਕ ਹੀ ਕਰ ਸ…