Nabaz-e-punjab.com

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸੰਗੀਤ ਕਾਰਜਸ਼ਾਲਾ 7 ਤੇ 8 ਜੁਲਾਈ ਨੂੰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜੂਨ:
ਸਾਹਿਬਜ਼ਾਦਾ ਅਜੀਤ ਸਿੰਘ ਗੁਰਮਤਿ ਸੰਗੀਤ ਅਕੈਡਮੀ ਐਸ.ਏ.ਐਸ ਨਗਰ ਵੱਲੋਂ ਸੰਤ ਮਹਿੰਦਰ ਸਿੰਘ ਲੰਬਿਆ ਸਾਹਿਬ ਵਾਲਿਆਂ ਦੇ ਸਹਿਯੋਗ ਨਾਲ ਅਤੇ ਪ੍ਰਿੰਸੀਪਲ ਉਸਤਾਦ ਸੁਖਵੰਤ ਸਿੰਘ ਦੇ ਉਪਰਾਲੇ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸੰਗੀਤ ਕਾਰਜਸ਼ਾਲਾ 7 ਅਤੇ 8 ਜੁਲਾਈ ਨੂੰ ਸਵੇਰੇ 9 ਵਜੇ ਤੋਂ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਫੇਜ਼-8 ਵਿੱਚ ਲਾਈ ਜਾ ਰਹੀ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਭਾਈ ਅਮਰਾਓ ਸਿੰਘ ਨੇ ਦੱਸਿਆ ਕਿ ਕਾਰਜਸ਼ਾਲਾ ਦੌਰਾਨ ਗੁਰਮਤਿ ਸੰਗੀਤ ਦੇ ਮਹਾਨ ਉਸਤਾਦਾਂ ਵੱਲੋਂ ਵਿਦਿਆਰਥੀਆਂ ਨੂੰ ਗੁਰਮਤਿ ਸੰਗੀਤ ਰਾਗਾਂ ਬਾਰੇ ਜਾਣੂ ਕਰਵਾਇਆ ਜਾਵੇਗਾ। ਇਸ ਵਿਚ ਹਰ ਉਮਰ ਦੇ ਵਿਥਿਆਰਥੀ ਹਿੱਸਾ ਲੈ ਸਕਦੇ ਹਨ। ਉਹਨਾਂ ਦੱਸਿਆ ਕਿ ਇਸ ਵਾਸਤੇ ਵਿਚ ਰਜਿਸਟ੍ਰੇਸ਼ਨ ਕਰਾਉਣ ਦੀ ਆਖਰੀ ਮਿਤੀ 5 ਜੁਲਾਈ ਹੈ। ਇਸ ਦੌਰਾਨ ਰਾਗ ਦਰਬਾਰ 7 ਜੁਲਾਈ ਨੂੰ ਸ਼ਾਮ 7 ਵਜੇ ਤੋੱ ਰਾਤ 10 ਵਜੇ ਤੱਕ ਕਰਵਾਇਆ ਜਾ ਰਿਹਾ ਹੈ।
ਇਸ ਮੌਕੇ ਸੰਤ ਮਹਿੰਦਰ ਸਿੰਘ ਲੰਬਿਆਂ ਵਾਲੇ, ਭਾਈ ਅਮਰਾਓ ਸਿੰਘ, ਪ੍ਰਿੰਸੀਪਲ ਉਸਤਾਦ ਸੁਖਵੰਤ ਸਿੰਘ, ਪ੍ਰਿੰਸੀਪਲ ਜਸਪਾਲ ਸਿੰਘ, ਉਸਤਾਦ ਇੰਦਰਜੀਤ ਸਿੰਘ ਬਿੰਦੂ ਤੰਤੀਸਾਜਾਂ ਵਾਲੇ, ਭਾਈ ਅਨਿਕਬਾਰ ਸਿੰਘ ਤਬਲਾ ਉਸਤਾਦ, ਭਾਈ ਸਤਨਾਮ ਸਿੰਘ ਆਸਟ੍ਰੇਲੀਆ ਤੰਤੀ ਸਾਜ ਉਸਤਾਦ ਤੋੱ ਇਲਾਵਾ ਬਾਬਾ ਸੁੱਚਾ ਸਿੰਘ ਗੁਰਮਤਿ ਸੰਗੀਤ ਅਕੈਡਮੀ ਜੰਡਿਆਲਾ ਗੁਰੂ, ਭਾਈ ਸ਼ਮਨਦੀਪ ਸਿੰਘ ਤਾਨ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ ਵੱਡੀ ਗਿਣਤੀ ਵਿੱਚ ਸ਼ਖ਼…