ਗੁਰਦੁਆਰਾ ਅੰਬ ਸਾਹਿਬ ਮੁਹਾਲੀ ਵਿੱਚ ਕਰਵਾਇਆ ਗੁਰਸ਼ਬਦ ਸਮਾਗਮ

ਗੁਰੂ ਸਾਹਿਬ ਦਾ ਸਾਂਝੀਵਾਲਤਾ ਦਾ ਸੰਦੇਸ਼ ਘਰ ਘਰ ਤੱਕ ਪਹੁੰਚਾਉਣ ਦੀ ਲੋੜ: ਜੇਪੀ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਅਕਤੂਬਰ:
ਧਰਮ ਪ੍ਰਚਾਰ ਕਮੇਟੀ ਮੁਹਾਲੀ ਅਤੇ ਕਲਗੀਧਰ ਸੇਵਕ ਜਥੇ ਵੱਲੋਂ ਗੁਰਦੁਆਰਾ ਅੰਬ ਸਾਹਿਬ ਵਿਖੇ ਭਗਤ ਨਾਮਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਸ਼ਬਦ ਸਮਾਗਮ ਗੁਰਦੁਆਰਾ ਅੰਬ ਸਾਹਿਬ ਦੀ ਪਾਰਕਿੰਗ ਵਿੱਚ ਵੱਡਾ ਪੰਡਾਲ ਲਗਾ ਕੇ ਕਰਵਾਇਆ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਿੱਸਾ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲਗੀਧਰ ਸੇਵਕ ਜਥੇ ਦੇ ਬੁਲਾਰੇ ਨੇ ਦੱਸਿਆ ਕਿ ਧਰਮ ਪ੍ਰਚਾਰ ਲਹਿਰ ਤਹਿਤ ਕਰਵਾਏ ਗਏ ਇਸ ਸਮਾਗਮ ਵਿੱਚ ਭਾਈ ਕਾਰਜ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਅਰਵਿੰਦਰਜੀਤ ਸਿੰਘ ਕਿੱਟੂ ਵੀਰ ਜੀ, ਭਾਈ ਗੁਰਪ੍ਰੀਤ ਸਿੰਘ ਨਿਆਂਮੀਆਂ, ਭਾਈ ਇੰਦਰਪਾਲ ਸਿੰਘ, ਭਾਈ ਤਵਨੀਤ ਸਿੰਘ, ਭਾਈ ਜਤਿੰਦਰ ਸਿੰਘ ਬਟਾਲੇ ਵਾਲੇ ਅਤੇ ਹੋਰ ਰਾਗੀ ਜਥੇ, ਪ੍ਰਸਿੱਧ ਕੀਰਤਨੀ ਜਥਿਆਂ, ਪ੍ਰਚਾਰਕਾਂ ਅਤੇ ਢਾਡੀ ਜਥਿਆਂ ਨੇ ਕਥਾ, ਗੁਰਮਤਿ ਵਿਚਾਰਾਂ ਅਤੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਉਚੇਚੇ ਤੌਰ ਤੇ ਢਾਡੀ ਜਥਾ ਗਿਆਨੀ ਅਮਰ ਸਿੰਘ ਨੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਧਰਮ ਪ੍ਰਚਾਰ ਕਮੇਟੀ ਮੁਹਾਲੀ ਦੇ ਮੁਖੀ ਅਤੇ ਕਲਗੀਧਰ ਸੇਵਕ ਜਥੇ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਾਂਝੀਵਾਲਤਾ ਦੇ ਪ੍ਰਤੀਕ ਹਨ। ਗੁਰੂ ਸਾਹਿਬ ਨੇ ਆਪਣੇ ਨਾਲ ਵੱਖ ਵੱਖ ਧਰਮਾਂ ਤੇ ਜਾਤਾਂ ਨਾਲ ਸਬੰਧਿਤ ਭਗਤਾਂ ਦੀ ਬਾਣੀ ਨੂੰ ਗੁਰੂ ਗ੍ਰੰਥ ਸਾਹਿਬ ਜੀ ਵਿਚ ਸ਼ਾਮਲ ਕਰਕੇ ਊਚ ਨੀਚ ਦੇ ਭਿੰਨ ਭੇਦ ਮਿਟਾ ਦਿਤੇ ਸਨ। ਸਾਨੂੰ ਵੀ ਚਾਹੀਦਾ ਹੈ ਕਿ ਅਸੀਂ ਗੁਰੂ ਜੀ ਵੱਲੋਂ ਦਰਸ਼ਾਏ ਸਾਂਝੀਵਾਲਤਾ ਦੇ ਉਦੇਸ਼ ਨੂੰ ਅਪਨਾਈਏ। ਉਹਨਾਂ ਕਿਹਾ ਕਿ ਸਾਨੂੰ ਗੁਰਦੁਆਰਾ ਸਾਹਿਬ ਵਿਚ ਗੁਰੂ ਸਾਹਿਬਾਨ ਦੇ ਨਾਲ ਨਾਲ ਭਗਤਾਂ ਦੇ ਜਨਮ ਦਿਹਾੜੇ ਵੀ ਵੱਡੇ ਪੱਧਰ ਉਪਰ ਮਨਾਉਣੇ ਚਾਹੀਦੇ ਹਨ ਤਾਂ ਕਿ ਸਾਂਝੀਵਾਲਤਾ ਦਾ ਸੰਦੇਸ਼ ਘਰ ਘਰ ਤੱਕ ਪਹੁੰਚਾਇਆ ਜਾ ਸਕੇ। ਇਸ ਮੌਕੇ ਵੱਡੀ ਗਿਣਤੀ ਸੰਗਤਾਂ ਹਾਜਰ ਸਨ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

Load More Related Articles
Load More By Nabaz-e-Punjab
Load More In Cultural

Check Also

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਪੰਜਾਬ …