ਜੱਸਾ ਸਿੰਘ ਆਹਲੂਵਾਲੀਆ ਦੀ ਜਨਮ ਸ਼ਤਾਬਦੀ ਮੌਕੇ ਵਿਸ਼ਾਲ ਗੁਰਮਤਿ ਸਮਾਗਮ ਆਯੋਜਿਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਮਈ:
ਸੁਲਤਾਨ-ਉਲ-ਕੌਮ ਅਤੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਰਹੇ ਬੁੱਢਾ ਦਲ ਦੇ ਮੁਖੀ ਨਵਾਬ ਜੱਸਾ ਸਿੰਘ ਆਹਲੂਵਾਲੀਆ ਦੀ ਤੀਜੀ ਜਨਮ ਸ਼ਤਾਬਦੀ ਦੇ ਸਬੰਧ ਵਿਚ ਆਹਲੂਵਾਲੀਆ ਵਿਰਾਦਰੀ ਵਲੋਂ ਫੇਜ਼-4 ਦੇ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਵਿਖੇ ਇਕ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਵਿਚ ਸਵੇਰ ਵੇਲੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ 70 ਵਿਅਕਤੀਆਂ ਨੇ ਖੂਨਦਾਨ ਕੀਤਾ। ਇਸ ਮੌਕੇ ਮੁਫਤ ਮੈਡੀਕਲ ਕੈਂਪ ਵੀ ਲਗਾਇਆ ਗਿਆ ਜਿਸ ਵਿਚ ਸੈਂਕੜੇ ਹੀ ਲੋਕਾਂ ਨੇ ਆਪਣੀ ਸਿਹਤ ਦੀ ਜਾਂਚ ਕਰਵਾਈ ਅਤੇ ਦਵਾਈਆਂ ਹਾਸਲ ਕੀਤੀਆਂ। ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਨਾਮ ਸਿੰਘ ਅਤੇ ਸਾਬਕਾ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਤੋਂ ਇਲਾਵਾ ਪ੍ਰਸਿੱਧ ਕਥਾ ਵਾਚਕ ਗਿਆਨੀ ਜਸਵੰਤ ਸਿੰਘ ਪਰਵਾਨਾ ਨੇ ਗੁਰ ਇਤਿਹਾਸ ਅਤੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ।
ਇਸ ਤੋਂ ਇਲਾਵਾ ਭਾਈ ਤੇਜਿੰਦਰ ਸਿੰਘ, ਬੀਬਾ ਗੁਰਲੀਨ ਕੌਰ ਤੇ ਜਸਲੀਨ ਕੌਰ, ਭਾਈ ਮਨਿੰਦਰ ਸਿੰਘ ਤੇ ਰਾਗੀ ਜਥਿਆਂ ਤੋਂ ਇਲਾਵਾ ਮਾਤਾ ਸਾਹਿਬ ਕੌਰ ਕਾਲਜ ਆਫ ਨਰਸਿੰਗ ਦੀਆਂ ਵਿਦਿਆਰਥਣਾਂ ਤਰਨਜੀਤ ਕੌਰ, ਅਮਤੋਜ ਕੌਰ ਅਤੇ ਹਰਪ੍ਰੀਤ ਕੌਰ ਨੇ ਵੀ ਇਸ ਮੌਕੇ ਆਪਣੀ ਹਾਜ਼ਰੀ ਲਗਾਈ। ਇਸ ਮੌਕੇ ਸਟੇਜ ਦੀ ਸੇਵਾ ਗੁਰਪ੍ਰੀਤ ਸਿੰਘ ਨਿਆਮੀਆਂ ਨੇ ਨਿਭਾਈ। ਇਹ ਪ੍ਰੋਗਰਾਮ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਫੇਜ਼-4 ਦੀ ਪ੍ਰਬੰਧਕੀ ਕਮੇਟੀ ਅਤੇ ਗੁਰਦੁਆਰਾ ਤਾਲਮੇਲ ਕਮੇਟੀ ਦੇ ਸਹਿਯੋਗ ਨਾਲ ਕਰਵਾਇਆ ਗਿਆ ਹੈ। ਆਹਲੂਵਾਲੀਆ ਵਿਰਾਦਰੀ ਦੇ ਸਪ੍ਰਸਤ ਚਰਨਜੀਤ ਸਿੰਘ ਵਾਲੀਆ, ਪ੍ਰਧਾਨ ਅਮਰਜੀਤ ਸਿੰਘ ਵਾਲੀਆ, ਸੁਖਦੇਵ ਸਿੰਘ, ਗੁਰਸੇਵਕ ਸਿੰਘ ਅਤੇ ਇੰਦਰਪਾਲ ਸਿੰਘ ਸਮੇਤ ਸਮੂਹ ਮੈਂਬਰਾਂ ਨੇ ਪ੍ਰੋਗਰਾਮ ਦੀ ਸਫਲਤਾ ਲਈ ਅਣਥੱਕ ਯਤਨ ਕੀਤੇ। ਇਸ ਮੌਕੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ, ਐੱਸ.ਪੀ ਰਜਿੰਦਰ ਸਿੰਘ ਸੋਹਲ, ਸੀਬੀਆਈ ਦੇ ਜੱਜ ਬੀ. ਐੱਸ. ਆਹਲੂਵਾਲੀਆ, ਕੌਂਸਲਰ ਗੁਰਮੁੱਖ ਸਿੰਘ ਸੋਹਲ, ਪਰਮਜੀਤ ਸਿੰਘ ਕਾਹਲੋਂ, ਅਮਰੀਕ ਸਿੰਘ ਮੁਹਾਲੀ ਤੇ ਜਸਪ੍ਰੀਤ ਕੌਰ ਨੂੰ ਸਨਮਾਨਿਤ ਵੀ ਕੀਤਾ ਗਿਆ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…