Share on Facebook Share on Twitter Share on Google+ Share on Pinterest Share on Linkedin ਬੀਬੀ ਭਾਨੀ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਮਾਰਚ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦਾ ਦਿਹਾੜਾ ਅਤੇ ਸਿੱਖ ਕੌਮ ਦੀ ਸਤਿਕਾਰਤ ਹਸਤੀ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧੀ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਜਾਰੀ ਰਿਹਾ। ਜਿਸ ਵਿੱਚ ਭਾਈ ਮਲਕੀਤ ਸਿੰਘ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਗੁਰੂ ਸਪੁੱਤਰੀ, ਗੁਰੂ ਮਹਿਲ, ਗੁਰੂ ਮਾਤਾ, ਗੁਰੂ ਦਾਦੀ ਬੀਬੀ ਭਾਨੀ ਜੀ ਦੇ ਪੂਰੇ ਜੀਵਨ ਬ੍ਰਿਤਾਂਤ ਬਾਰੇ ਸੰਗਤ ਨੂੰ ਜਾਣੂ ਕਰਵਾਇਆ। ਭਾਈ ਜਤਿੰਦਰ ਸਿੰਘ ਪ੍ਰਚਾਰਕ ਸ੍ਰੀ ਦਰਬਾਰ ਸਾਹਿਬ ਨੇ ਆਪਣੇ ਪ੍ਰਵਚਨਾਂ ਰਾਹੀਂ ਬੀਬੀ ਭਾਨੀ ਦੇ ਜੀਵਨ ਬਾਰੇ ਦੱਸਿਆ। ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਇਸ ਮੌਕੇ ਭਾਈ ਗੁਰਸੇਵਕ ਸਿੰਘ ਪਟਿਆਲਾ ਵਾਲੇ, ਭਾਈ ਸੋਹਣ ਸਿੰਘ ਪਰਵਾਨਾ ਦਾ ਢਾਡੀ ਜਥਾ, ਭਾਈ ਜਸਵੰਤ ਸਿੰਘ ਰਤਵਾੜਾ ਸਾਹਿਬ, ਬੀਬੀ ਸੰਦੀਪ ਕੌਰ ਖਾਲਸਾ ਦਾ ਕਵੀਸ਼ਰੀ ਜਥਾ, ਸ਼੍ਰੋਮਣੀ ਪ੍ਰਚਾਰਕ ਭਾਈ ਨਰਿੰਦਰ ਸਿੰਘ ਦਮਦਮੀ ਟਕਸਾਲ, ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ, ਭਾਈ ਜਸਵੰਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਹਰਬਖ਼ਸ਼ ਸਿੰਘ, ਭਾਈ ਸੁਖਵਿੰਦਰ ਸਿੰਘ ਅਤੇ ਭਾਈ ਗੁਰਮੀਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਪ੍ਰਬੰਧਕਾਂ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸੈਂਕੜੇ ਪ੍ਰਾਣੀ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਗੰਨੇ ਦੇ ਰਸ ਦੀ ਛਬੀਲ, ਜਲੇਬੀਆਂ ਅਤੇ ਗੁਰੂ ਦਾ ਲੰਗਰ ਅਤੁੱਟ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ