ਨਾਨਕਸ਼ਾਹੀ ਸੰਮਤ ਦੇ 555ਵੇਂ ਸਾਲ ਦੇ ਆਗਮਨ ਦਿਵਸ ਦੀ ਖ਼ੁਸ਼ੀ ਵਿੱਚ ਗੁਰਮਤਿ ਸਮਾਗਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਮਾਰਚ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਨਾਨਕਸ਼ਾਹੀ ਸੰਮਤ ਦੇ 555ਵੇਂ ਸਾਲ ਦਾ ਆਗਮਨ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਜਾਰੀ ਰਿਹਾ। ਜਿਸ ਵਿੱਚ ਭਾਈ ਜਸਵੰਤ ਸਿੰਘ ਬੈਂਸ ਸ੍ਰੀ ਅਨੰਦਪੁਰ ਸਾਹਿਬ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਗੁਰੂ ਨਾਨਕ ਦੇਵ ਦੇ ਜੀਵਨ ਅਤੇ ਮਨੁੱਖਤਾ ਦੀ ਭਲਾਈ ਲਈ ਕੀਤੀਆਂ ਉਦਾਸੀਆਂ ਬਾਰੇ ਸੰਗਤ ਨੂੰ ਜਾਣੂ ਕਰਵਾਇਆ। ਭਾਈ ਗੁਰਤੇਜ ਸਿੰਘ ਸ੍ਰੀ ਨਗਰ ਵਾਲਿਆਂ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਸਰਬਜੀਤ ਸਿੰਘ ਲੁਧਿਆਣਾ ਵਾਲੇ ਨੇ ਗੁਰੂ ਨਾਨਕ ਦੇਵ ਦੀ ਬਾਣੀ ਬਾਰੇ ਜਾਣੂ ਕਰਵਾਇਆ।
ਇਸ ਮੌਕੇ ਭਾਈ ਨਿੰਦਰ ਸਿੰਘ, ਭਾਈ ਸ਼ਮਿੰਦਰ ਸਿੰਘ ਬੋਪਾਰਾਏ, ਸ਼ੇਰੇ ਪੰਜਾਬ ਕਵੀਸ਼ਰੀ ਜਥਾ, ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ, ਭਾਈ ਜਰਨੈਲ ਸਿੰਘ ਲੁਧਿਆਣਾ ਵਾਲੇ, ਭਾਈ ਸੁਖਵਿੰਦਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਮੀਰੀ ਪੀਰੀ ਪੰਥਕ ਢਾਡੀ ਜਥਾ, ਮਿੱਤਰ ਪਿਆਰੇ ਨੂੰ ਕੀਰਤਨੀ ਜਥਾ, ਭਾਈ ਜਸਵਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸੁਰਿੰਦਰ ਸਿੰਘ, ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰੂ ਦਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਵਿਜੀਲੈਂਸ ਨੇ 2024 ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ 173 ਮੁਲਜ਼ਮ ਗ੍ਰਿਫ਼ਤਾਰ ਕੀਤੇ: ਵਰਿੰਦਰ ਕੁਮਾਰ

ਵਿਜੀਲੈਂਸ ਨੇ 2024 ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ 173 ਮੁਲਜ਼ਮ ਗ੍ਰਿਫ਼ਤਾਰ ਕੀਤੇ: ਵਰਿੰਦਰ ਕੁਮਾਰ 10 ਗਜ਼ਟਿ…