Share on Facebook Share on Twitter Share on Google+ Share on Pinterest Share on Linkedin ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਨਗਰ ਕੀਰਤਨ ਮੰਗਲਵਾਰ ਨੂੰ ਨਬਜ਼-ਏ-ਪੰਜਾਬ, ਮੁਹਾਲੀ, 15 ਜਨਵਰੀ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਭਾਈ ਮਹਾਂ ਸਿੰਘ, ਮਾਈ ਭਾਗੋ ਅਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਕਰਵਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਜਾਰੀ ਰਿਹਾ। ਜਿਸ ਵਿੱਚ ਭਾਈ ਓਂਕਾਰ ਸਿੰਘ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਗੁਰੂ ਗੋਬਿੰਦ ਸਿੰਘ ਵੱਲੋਂ 40 ਸਿੰਘਾਂ ਨੂੰ ਸ਼ਹੀਦੀ ਪ੍ਰਾਪਤ ਕਰਨ ਉਪਰੰਤ ਮੁਕਤਿਆਂ ਦਾ ਖ਼ਿਤਾਬ ਦੇਣ ਦਾ ਪੂਰਾ ਪ੍ਰਸੰਗ ਢਾਡੀ ਵਾਰਾਂ ਵਿੱਚ ਸੁਣਾਇਆ। ਭਾਈ ਲਖਵਿੰਦਰ ਸਿੰਘ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਨਰਿੰਦਰ ਸਿੰਘ ਦਮਦਮੀ ਟਕਸਾਲ ਨੇ ਆਪਣੇ ਪ੍ਰਵਚਨਾਂ ਰਾਹੀਂ ਮਾਈ ਭਾਗੋ ਦੇ ਅਣਮੁੱਲੇ ਯੋਗਦਾਨ ਨੂੰ ਜਾਣੂ ਕਰਵਾਇਆ। ਇਸ ਮੌਕੇ ਭਾਈ ਜਰਨੈਲ ਸਿੰਘ, ਭਾਈ ਲਖਬੀਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਦੁਖ ਨਿਵਾਰਨ ਸਾਹਿਬ ਲੁਧਿਆਣਾ, ਸ਼੍ਰੋਮਣੀ ਪ੍ਰਚਾਰਕ ਭਾਈ ਜੋਗਿੰਦਰ ਸਿੰਘ ਜਵੱਦੀ ਟਕਸਾਲ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਰਾਜਵਿੰਦਰ ਸਿੰਘ ਸਮਰਾਲਾ, ਭਾਈ ਜਗਤਾਰ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਦੇ ਜਥਿਆਂ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 17 ਜਨਵਰੀ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਦਿਨ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਭਲਕੇ 16 ਜਨਵਰੀ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ