Nabaz-e-punjab.com

ਵੇਰਕਾ ਮਿਲਕ ਪਲਾਂਟ ਕਰਮਚਾਰੀ ਯੂਨੀਅਨ ਦੀ ਚੋਣ, ਗੁਰਮੀਤ ਸਿੰਘ ਮੁੰਡੀਆ ਨੂੰ ਪ੍ਰਧਾਨ ਚੁਣਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਜਨਵਰੀ:
ਦੀ ਰੂਪਨਗਰ ਜ਼ਿਲ੍ਹਾ ਸਹਿਕਾਰੀ ਪ੍ਰਾਜੈਕਟ ਐਂਪਲਾਈਜ਼ ਯੂਨੀਅਨ ਅਤੇ ਮਿਲਕ ਪਲਾਂਟ ਮੁਹਾਲੀ ਦੀ ਮੀਟਿੰਗ ਅੱਜ ਇੱਥੇ ਹੋਈ। ਜਿਸ ਵਿੱਚ ਮੁਲਾਜ਼ਮਾਂ ਦੀਆਂ ਹੱਕਾਂ ਅਤੇ ਭਖਦੀਆਂ ਮੰਗਾਂ ਬਾਰੇ ਚਰਚਾ ਕੀਤੀ ਗਈ। ਗੁਰਮੀਤ ਸਿੰਘ ਮੁੰਡੀਆ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕਰਨ ਅਤੇ ਡੀਏ ਦੀਆਂ ਬਕਾਇਆ ਕਿਸ਼ਤਾਂ ਫੌਰੀ ਲਾਗੂ ਕੀਤੀਆਂ ਜਾਣ। ਇਸ ਮੌਕੇ ਆਪਸੀ ਸਹਿਮਤੀ ਨਾਲ ਮੁਲਾਜ਼ਮਾਂ ਦੀ ਭਲਾਈ ਲਈ ਵੇਰਕਾ ਮਿਲਕ ਪਲਾਂਟ ਕਰਮਚਾਰੀ ਯੂਨੀਅਨ ਦੀ ਚੋਣ ਕੀਤੀ ਗਈ।
ਜਿਸ ਵਿੱਚ ਮੁਲਾਜ਼ਮ ਆਗੂ ਗੁਰਮੀਤ ਸਿੰਘ ਮੁੰਡੀਆ ਨੂੰ ਕਰਮਚਾਰੀ ਯੂਨੀਅਨ ਦਾ ਪ੍ਰਧਾਨ, ਨਰਿੰਦਰ ਸਿੰਘ ਧਨੋਆ ਨੂੰ ਸੀਨੀਅਰ ਮੀਤ ਪ੍ਰਧਾਨ, ਬਲਿਹਾਰ ਸਿੰਘ ਵਿਰਕ ਨੂੰ ਮੀਤ ਪ੍ਰਧਾਨ, ਜਗਦੀਸ਼ ਸਿੰਘ ਨੂੰ ਜਨਰਲ ਸਕੱਤਰ, ਸੁਮਿਤ ਸੈਣੀ ਨੂੰ ਪੈੱ੍ਰਸ ਸਕੱਤਰ, ਸੁਖਵੀਰ ਸਿੰਘ ਤੇ ਹਰਪ੍ਰੀਤ ਸਿੰਘ ਨੂੰ ਸਹਾਇਕ ਸਕੱਤਰ, ਗੁਰਵਿੰਦਰ ਸਿੰਘ ਨੂੰ ਵਿੱਤ ਸਕੱਤਰ ਅਤੇ ਮਨਜੋਤ ਸਿੰਘ ਨੂੰ ਸਲਾਹਕਾਰ ਨਿਯੁਕਤ ਕੀਤਾ ਗਿਆ। ਅਖੀਰ ਵਿੱਚ ਨਵੇਂ ਚੁਣੇ ਗਏ ਪ੍ਰਧਾਨ ਗੁਰਮੀਤ ਸਿੰਘ ਮੁੰਡੀਆ ਨੇ ਸਾਰੇ ਮੁਲਾਜ਼ਮਾਂ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ। ਉਹ ਇਸ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ ਅਤੇ ਮੁਲਾਜ਼ਮਾਂ ਦੀਆਂ ਜਾਇਜ਼ ਤੇ ਹੱਕੀ ਮੰਗਾਂ ਦੇ ਹੱਲ ਲਈ ਯਤਨਸ਼ੀਲ ਰਹਿਣਗੇ।

Load More Related Articles
Load More By Nabaz-e-Punjab
Load More In General News

Check Also

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 14 ਜਨਵ…