Nabaz-e-punjab.com

ਗੁਰਮੁੱਖ ਸਿੰਘ ਸੰਧੂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਯੂਥ ਵਿੰਗ ਦੀ ਕੋਰ ਕਮੇਟੀ ਦੇ ਮੈਂਬਰ ਬਣੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਮਈ:
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਯੂਥ ਵਿੰਗ ਦੇ ਕੌਮੀ ਪ੍ਰਧਾਨ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਵੱਲੋਂ ਗਠਿਤ ਕੀਤੀ ਕੋਰ ਕਮੇਟੀ ਵਿੱਚ ਗੁਰਮੁੱਖ ਸਿੰਘ ਸੰਧੂ ਨੂੰ ਬਤੌਰ ਮੈਂਬਰ ਨਿਯੁਕਤ ਕੀਤਾ ਗਿਆ ਇਸ ਨਿਯੁਕਤੀ ਤੋ ਬਾਅਦ ਜਿਥੇ ਗੁਰਮੁੱਖ ਸਿੰਘ ਸੰਧੂ ਦੇ ਸਾਥੀਆਂ ਵਿੱਚ ਭਾਰੀ ਖੁਸ਼ੀ ਦੀ ਲਹਿਰ ਦੌੜ ਰਹੀ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਯੂਥ ਵਿੰਗ ਦੇ ਨਵ ਨਿਯੁਕਤ ਕੋਰ ਕਮੇਟੀ ਮੈਂਬਰ ਗੁਰਮੁੱਖ ਸਿੰਘ ਸੰਧੂ ਨੇ ਇਸ ਨਿਯੁਕਤੀ ਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਕੌਮੀ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ ਸਕੱਤਰ ਜਰਨਲ, ਕਰਨੈਲ ਸਿੰਘ ਪੀਰ ਮੁਹੰਮਦ ਜਰਨਲ ਸਕੱਤਰ, ਮੁੱਖ ਬਲਾਰਾ, ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਤੇ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕੀਤਾ।
ਗੁਰਮੁੱਖ ਸਿੰਘ ਸੰਧੂ ਨੇ ਕਿਹਾ ਕਿ ਯੂਥ ਅਕਾਲੀ ਦਲ (ਟਕਸਾਲੀ) ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਗਤੀਵਿਧੀਆਂ ਤੇਜ ਕੀਤੀਆ ਜਾਣਗੀਆਂ। ਉਨ੍ਹਾਂ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਆਪਣਾ ਇਕ ਇਕ ਕੀਮਤੀ ਵੋਟ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਪਾਓ ਜੋ ਕਿ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਹੱਕ ਸੱਚ ਦੀ ਲੜਾਈ ਲੜਨ ਲਈ ਪਾਰਲੀਮੈਂਟ ਵਿੱਚ ਭੇਜਿਆ ਜਾ ਸਕੇ। ਜਿਸ ਨਾਲ ਸਿੱਖਾਂ ਦੇ ਲੰਮੇ ਸਮੇਂ ਤੋਂ ਲਮਕਦੇ ਆੳਂੁਦੇ ਮੁੱਦਿਆਂ ਨੂੰ ਹੱਲ ਕਰਵਾ ਸਕੀਏ ਅਤੇ ਸਿੱਖ ਕੌਮ ਨੂੰ ਇਨਸਾਫ਼ ਦਵਾ ਸਕੀਏ।
ਇਸ ਮੌਕੇ ਡਾ. ਕਾਰਜ ਸਿੰਘ, ਧਰਮ ਸਿੰਘ ਵਾਲਾ, ਹਰਭਿੰਦਰ ਸਿੰਘ ਸੰਧੂ, ਅਨੋਖ ਸਿੰਘ ਸੰਧੂ, ਸ਼ਮਸ਼ੇਰ ਸਿੰਘ ਸੇਖੋਂ, ਸੁਖਮੰਦਰ ਸਿੰਘ ਕੜਾਹੇ ਵਾਲਾ, ਸੁਖਚੈਨ ਸਿੰਘ ਸੰਤੂ ਵਾਲਾ, ਬਾਬਾ ਲਖਵਿੰਦਰ ਸਿੰਘ ਸੰਤੂ ਵਾਲਾ, ਸਰਬਜੀਤ ਸਿੰਘ ਸਿੱਧੂ, ਲਖਵਿੰਦਰ ਸਿੰਘ ਸੋਨੂ, ਭੁਪਿੰਦਰ ਸਿੰਘ ਜੀਰਾ, ਕਰਨਪਾਲ ਸਿੰਘ ਸਰਾ, ਲਵਜੀਤ ਸਿੰਘ ਗੋਗਾ, ਸੁਖਵਿੰਦਰ ਸਿੰਘ ਪੀਰ ਮੁਹੰਮਦ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…