ਗੁਰਮੁੱਖ ਸਿੰਘ ਲਾਂਬਾ ਡੀਸੀ ਦਫ਼ਤਰ ਇੰਪਲਾਈਜ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਣੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਅਕਤੂਬਰ:
ਡੀਸੀ ਦਫ਼ਤਰ ਇੰਪਲਾਈਜ ਯੂਨੀਅਨ ਦੀ ਮੀਟਿੰਗ ਸੂਬਾ ਚੇਅਰਮੈਨ ਓਮ ਪ੍ਰਕਾਸ਼ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਯੂਨੀਅਨ ਦੇ ਜ਼ਿਲ੍ਹਾ ਮੁਹਾਲੀ ਪ੍ਰਧਾਨ ਜਗਤਾਰ ਸਿੰਘ ਦੀ ਬੇਵਕਤੀ ਮੌਤ ਹੋਣ ਕਾਰਨ ਯੂਨੀਅਨ ਦਾ ਕੰਮ ਚਲਾਉਣ ਲਈ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਗੁਰਮੁੱਖ ਸਿੰਘ ਲਾਂਬਾ ਨੂੰ ਸਰਬਸੰਮਤੀ ਨਾਲ ਯੂਨੀਅਨ ਦਾ ਜ਼ਿਲ੍ਹਾ ਮੁਹਾਲੀ ਪ੍ਰਧਾਨ ਥਾਪਿਆ ਗਿਆ। ਉਹ ਮੁਹਾਲੀ ਦੇ ਐਸਡੀਐਮ ਦਫ਼ਤਰ ਵਿੱਚ ਸੀਨੀਅਰ ਸਨੈਟੋ ਤਾਇਨਾਤ ਹਨ।
ਇਸ ਮੌਕੇ ਵਿਜੈ ਪ੍ਰਭਾਕਰ ਨੂੰ ਚੇਅਰਮੈਨ, ਗੁਰਿੰਦਰ ਸਿੰਘ ਨੂੰ ਜਨਰਲ ਸਕੱਤਰ, ਪ੍ਰਦੀਪ ਕੁਮਾਰ ਰਤਨ ਨੂੰ ਸੀਨੀਅਰ ਮੀਤ ਪ੍ਰਧਾਨ, ਕਰਮਜੀਤ ਕੌਰ ਸੀਨੀਅਰ ਮੀਤ ਪ੍ਰਧਾਨ (ਮਹਿਲਾ ਵਿੰਗ), ਪੰਕਜ ਕੁਮਾਰ ਨੂੰ ਮੀਤ ਪ੍ਰਧਾਨ, ਹਰਪ੍ਰੀਤ ਸਿੰਘ ਨੂੰ ਵਿੱਤ ਸਕੱਤਰ, ਗੁਰਵਿੰਦਰ ਸਿੰਘ ਨੂੰ ਪ੍ਰੈੱਸ ਸਕੱਤਰ, ਮੁਨੀਸ਼ ਬਾਂਸਲ ਨੂੰ ਜਥੇਬੰਦਕ ਸਕੱਤਰ, ਰਿੱਤੂ ਕਪੂਰ ਨੂੰ ਜੁਆਇੰਟ ਸਕੱਤਰ ਅਤੇ ਰਮਨਦੀਪ ਸਿੰਘ ਨੂੰ ਕਾਨੂੰਨੀ ਸਲਾਹਕਾਰ ਚੁਣਿਆ ਗਿਆ। ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਨੇ ਯੂਨੀਅਨ ਦੇ ਜ਼ਿਲ੍ਹਾ ਮੁਹਾਲੀ ਪ੍ਰਧਾਨ ਜਗਤਾਰ ਸਿੰਘ ਅਤੇ ਸੀਨੀਅਰ ਸਹਾਇਕ ਗੁਰਸ਼ਰਨ ਸਿੰਘ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਵਿਛੜੇ ਸਾਥੀਆਂ ਨੂੰ ਦੋ ਮਿੰਟ ਦਾ ਮੋਨ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ ਗਈ।

Load More Related Articles
Load More By Nabaz-e-Punjab
Load More In General News

Check Also

Jasvir Singh Garhi Assumes Charge as Chairperson of Punjab SC Commission

Jasvir Singh Garhi Assumes Charge as Chairperson of Punjab SC Commission Chandigarh, March…