ਮੇਅਰ ਕੁਲਵੰਤ ਸਿੰਘ ਵੱਲੋਂ ਬੀਸੀ ਸੈਲ ਦੇ ਚੌਥੀ ਵਾਰ ਪ੍ਰਧਾਨ ਬਣੇ ਗੁਰਮੁੱਖ ਸੋਹਲ ਦਾ ਵਿਸ਼ੇਸ਼ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਅਪਰੈਲ:
ਮੁਹਾਲੀ ਨਗਰ ਨਿਗਮ ਦੇ ਮੇਅਰ ਕੁਲਵੰਤ ਸਿੰਘ ਵੱਲੋਂ ਅਕਾਲੀ ਦਲ ਦੇ ਬੀਸੀ ਵਿੰਗ ਦੇ ਮੁੜ ਚੌਥੀ ਵਾਰ ਜ਼ਿਲ੍ਹਾ ਪ੍ਰਧਾਨ ਮੁਹਾਲੀ ਸ਼ਹਿਰੀ ਬਣੇ ਅਕਾਲੀ ਕੌਂਸਲਰ ਗੁਰਮੁੱਖ ਸਿੰਘ ਸੋਹਲ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਮੇਅਰ ਕੁਲਵੰਤ ਸਿੰਘ ਨੇ ਕਿਹਾ ਕਿ ਸ੍ਰੀ ਸੋਹਲ ਇੱਕ ਇਮਾਨਦਾਰ ਅਤੇ ਕੱਦਵਾਰ ਆਗੂ ਹਨ। ਜਿਹਨਾਂ ਤੋਂ ਪਾਰਟੀ ਨੂੰ ਕਾਫੀ ਉਮੀਦਾਂ ਹਨ। ਉਹਨਾਂ ਕਿਹਾ ਕਿ ਸ੍ਰੀ ਸੋਹਲ ਕਾਫੀ ਅਰਸੇ ਤੋਂ ਅਕਾਲੀ ਦਲ ਦੀ ਚੜ੍ਹਦੀ ਕਲਾਂ ਲਈ ਪੂਰੀ ਲਗਨ, ਇਮਾਨਦਾਰੀ ਅਤੇ ਸੇਵਾ ਭਾਵਨਾ ਕੰਮ ਕਰਦੇ ਆ ਰਹੇ ਹਨ।
ਇਸ ਮੌਕੇ ਸ੍ਰੀ ਗੁਰਮੁੱਖ ਸਿੰਘ ਸੋਹਲ ਨੇ ਕਿਹਾ ਕਿ ਉਹ ਪਾਰਟੀ ਦੀ ਮਜਬੂਤੀ ਲਈ ਕੰਮ ਕਰਨਗੇ ਅਤੇ ਉਹਨਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਆਪਣੇ ਨਾਲ ਲੈ ਕੇ ਚੱਲਣਗੇ।
ਇਸ ਮੌਕੇ ਅਕਾਲੀ ਕੌਂਸਲਰ ਪਰਮਜੀਤ ਸਿੰਘ ਕਾਹਲੋਂ, ਪਰਵਿੰਦਰ ਸਿੰਘ ਸੋਹਾਣਾ, ਕਮਲਜੀਤ ਸਿੰਘ ਰੂਬੀ, ਸੁਰਿੰਦਰ ਸਿੰਘ ਰੋਡਾ, ਹਰਪਾਲ ਸਿੰਘ ਚੰਨਾ, ਰਮਨਪ੍ਰੀਤ ਕੌਰ, ਕਮਲਜੀਤ ਕੌਰ, ਜਸਵੀਰ ਕੌਰ ਅੱਤਲੀ, ਆਰਪੀ ਸ਼ਰਮਾ, ਭਾਜਪਾ ਕੌਂਸਲਰ ਅਰੁਣ ਕੁਮਾਰ ਸ਼ਰਮਾ ਤੇ ਅਸ਼ੋਕ ਝਾਅ, ਹਰਪ੍ਰੀਤ ਸਿੰਘ ਸਰਾਓ ਸਮੇਤ ਨੰਬਰਦਾਰ ਹਰਸੰਗਤ ਸਿੰਘ, ਹਰਵਿੰਦਰ ਸਿੰਘ, ਜਸਪਾਲ ਸਿੰਘ, ਰਮੇਸ਼ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ ਵੈਟਰਨਰੀ ਇੰਸਪੈਕਟਰਜ਼…