nabaz-e-punjab.com

ਮੁਹਾਲੀ ਵਿੱਚ ਆਜ਼ਾਦੀ ਦਿਵਸ ਸਮਾਰੋਹ ਮੌਕੇ ਡੀਸੀ ਗੁਰਪ੍ਰੀਤ ਕੌਰ ਸਪਰਾ ਲਹਿਰਾਉਣਗੇ ਤਿਰੰਗਾ ਝੰਡਾ: ਮਾਨ

ਜਿੱਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ, ਸਰਕਾਰੀ ਕਾਲਜ ਵਿੱਚ ਹੋਈ ਫੁੱਲ ਡਰੈਸ ਰਿਹਰਸਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਗਸਤ:
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਫੇਜ਼-6 ਸਥਿਤ ਸਰਕਾਰੀ ਕਾਲਜ ਵਿੱਚ ਹੋਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਸ਼ਾਨਦਾਰ ਮਾਰਚਪਾਸਟ ਤੋਂ ਸਲਾਮੀ ਵੀ ਲੈਣਗੇ। ਇਸ ਗੱਲ ਦੀ ਜਾਣਕਾਰੀ ਸਰਕਾਰੀ ਕਾਲਜ ਵਿਖੇ ਹੋਈ ਫੁੱਲ ਡਰੈਸ ਰਿਹਰਸਲ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਚਰਨਦੇਵ ਸਿੰਘ ਮਾਨ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਦਿੱਤੀ। ਸ੍ਰੀ ਮਾਨ ਨੇ ਦੱਸਿਆ ਕਿ 15 ਅਗਸਤ ਨੂੰ ਆਜ਼ਾਦੀ ਦਿਵਸ ਮੌਕੇ ਹੋਣ ਵਾਲੇ ਸਮਾਰੋਹ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਸਮਾਰੋਹ ਨੂੰ ਸ਼ਾਨੋਸੋਕਤ ਨਾਲ ਮਨਾਇਆ ਜਾਵੇਗਾ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਜ਼ਾਦੀ ਦਿਵਸ ਸਮਾਰੋਹ ਮੌਕੇ ਕਰਵਾਏ ਜਾਣ ਵਾਲੇ ਪ੍ਰੋਗਰਾਮ ਵਿੱਚ ਵੱਧ ਚੜ ਕੇ ਸਮੂਲੀਅਤ ਕਰਨ ਕਿਉਂਕਿ ਆਜ਼ਾਦੀ ਦਿਵਸ ਸਾਡਾ ਕੌਂਮੀ ਤਿਉਹਾਰ ਹੈ। ਉਨ੍ਹਾਂ ਦੱਸਿਆ ਕਿ ਸਮਾਰੋਹ ਵਿੱਚ ਸ਼ਮੂਲੀਅਤ ਕਰਨ ਵਾਲੇ ਲੋਕਾਂ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸੇ ਕਿਸਮ ਦੀ ਦਿੱਕਤ ਪੇਸ ਨਾ ਆਵੇ। ਅੱਜ ਦੀ ਫੁੱਲ ਡਰੈਸ ਰਿਹਰਸਲ ਵਿੱਚ ਪੰਜਾਬ ਪੁਲੀਸ, ਪੰਜਾਬ ਮਹਿਲਾ ਪੁਲੀਸ, ਐਨ.ਸੀ.ਸੀ. ਦੀਆਂ ਟੁਕੜੀਆਂ ਤੋਂ ਇਲਾਵਾ ਸਕਾਉਟ ਐਂਡ ਗਾਇਡਜ਼ ਦੀਆਂ ਟੁਕੜੀਆਂ ਵੀ ਸਾਮਲ ਹੋਈਆਂ। ਸਮੁੱਚੀ ਪਰੇਡ ਦੀ ਅਗਵਾਈ ਪਰੇਡ ਕਮਾਂਡਰ ਡੀ.ਐਸ.ਪੀ ਖਰੜ ਸ੍ਰੀ ਦੀਪ ਕਮਲ ਨੇ ਕੀਤੀ ਅਤੇ ਸੈਕਿੰਡ ਇੰਨ ਕਮਾਂਡ ਮਹਿਲਾ ਪੁਲਿਸ ਦੀ ਸਬ ਇੰਸਪੈਕਟਰ ਨੀਸ਼ਾ ਸਨ।
ਸ੍ਰੀ ਮਾਨ ਨੇ ਦੱਸਿਆ ਕਿ ਆਜ਼ਾਦੀ ਦਿਵਸ ਸਮਾਰੋਹ ਮੌਕੇ ਹੋਣ ਵਾਲੇ ਸਭਿਆਚਾਰਕ ਪ੍ਰੋਗਰਾਮ ਵਿੱਚ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀ ਹਿੱਸਾ ਲੈਣਗੇ। ਜਿਨ੍ਹਾਂ ਵਿੱਚ ਨਵੋਦਿਆਂ ਵਿਦਿਆਲਆਂ ਸਕੂਲ ਰਕੌਲੀ, ਸੈਂਟ ਪੋਲ ਇੰਟਰਨੈਸਨਲ ਸਕੂਲ ਫੇਜ਼-6, ਸਿਵਾਲਿਕ ਪਬਲਿਕ ਸਕੂਲ ਫੇਜ਼-6, ਏ.ਪੀ.ਜੇ ਸਮਾਰਟ ਪਬਲਿਕ ਸਕੂਲ ਮੁੰਡੀ ਖਰੜ, ਰਿਆਤ ਐਂਡ ਬਾਹਰਾ ਕਾਲਜ ਦੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਆਈਟਮਾਂ ਪੇਸ ਕੀਤੀਆਂ ਜਾਣਗੀਆਂ ਜਦਕਿ ਸੱਚਦੇਵਾ ਗਰਲਜ਼ ਕਾਲਜ ਘੜੂੰਆਂ ਦੀਆਂ ਵਿਦਿਆਰਥਣਾਂ ਵੱਲੋਂ ਗਿੱਧਾ ਅਤੇ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਵਿਦਿਆਰਥੀਆਂ ਵੱਲੋਂ ਭੰਗੜਾ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਮਾਗਮ ਮੌਕੇ ਆਜ਼ਾਦੀ ਘੁਲਾਟੀਆਂ, ਚੰਗੀ ਕਾਰਗੁਜਾਰੀ ਦਿਖਾਉਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ, ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਅਤੇ ਵਾਤਾਵਰਣ ਦੀ ਸਵੱਛਤਾ ਲਈ ਕਣਕ ਅਤੇ ਝੋਨੇ ਦੀ ਰਹਿੰਦ ਖੁਹੰਦ ਨੂੰ ਅੱਗ ਨਾ ਲਗਾਉਣ ਵਾਲੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਜੀਵ ਕੁਮਾਰ ਗਰਗ, ਸਹਾਇਕ ਕਮਿਸ਼ਨਰ (ਜਨਰਲ) ਜਸਵੀਰ ਸਿੰਘ, ਸੰਯੁਕਤ ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਅਵਨੀਤ ਕੌਰ, ਐਸਪੀ (ਸਿਟੀ) ਜਗਜੀਤ ਸਿੰਘ ਜੱਲ੍ਹਾ, ਐਸਡੀਐਮ ਡਾ. ਆਰ ਪੀ ਸਿੰਘ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਡਾ. ਪਾਲਿਕਾ ਅਰੋੜਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਨਿਰਮਲ ਸਿੰਘ, ਸਹਾਇਕ ਸਿੱਖਿਆ ਅਫ਼ਸਰ ਜਸਵਿੰਦਰ ਕੌਰ, ਮੀਨਾ ਕੁਮਾਰੀ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਕੇਂਦਰ ਸਰਕਾਰ ਨੂੰ ਕੌਮੀ ਪੱਧਰ ’ਤੇ ਜਿਨਸਾਂ ਦੀ ਉਪਜ ਤੇ ਖਪਤ ਸਬੰਧੀ ਸਰਵੇ ਕਰਵਾਉਣ ਦੀ ਲੋੜ: ਬਰਸਟ

ਕੇਂਦਰ ਸਰਕਾਰ ਨੂੰ ਕੌਮੀ ਪੱਧਰ ’ਤੇ ਜਿਨਸਾਂ ਦੀ ਉਪਜ ਤੇ ਖਪਤ ਸਬੰਧੀ ਸਰਵੇ ਕਰਵਾਉਣ ਦੀ ਲੋੜ: ਬਰਸਟ ਮਾਡਰਨਾਈਜ…