Share on Facebook Share on Twitter Share on Google+ Share on Pinterest Share on Linkedin ਮਾਰਕੀਟ ਐਸੋਸੀਏਸ਼ਨ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਦੀ ਕਰੋਨਾ ਨਾਲ ਮੌਤ ਦੁਕਾਨਦਾਰਾਂ ਨੇ ਦੁਪਹਿਰ 12 ਵਜੇ ਤੱਕ ਦੁਕਾਨਾਂ ਬੰਦ ਰੱਖ ਕੇ ਗੁਰਪ੍ਰੀਤ ਨੂੰ ਦਿੱਤੀ ਸ਼ਰਧਾਂਜਲੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਸਤੰਬਰ: ਮਾਰਕੀਟ ਐਸੋਸੀਏਸ਼ਨ ਫੇਜ਼-3ਬੀ2 ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਦੀ ਮੌਤ ਕਾਰਨ ਦੁਕਾਨਦਾਰਾਂ ਵਿੱਚ ਸੋਗ ਫੈਲ ਗਿਆ। ਗੁਰਪ੍ਰੀਤ ਕਰੋਨਾ ਤੋਂ ਪੀੜਤ ਸੀ ਅਤੇ ਲੰਘੀ ਰਾਤ ਉਸ ਨੇ ਦਮ ਤੋੜ ਦਿੱਤਾ। ਸਾਬਕਾ ਕੌਂਸਲਰ ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਪਿਛਲੇ ਹਫ਼ਤੇ ਖਾਂਸੀ ਅਤੇ ਸਾਹ ਦੀ ਸ਼ਿਕਾਇਤ ਹੋਣ ’ਤੇ ਗੁਰਪ੍ਰੀਤ ਸਿੰਘ ਖ਼ੁਦ ਕਾਰ ਚਲਾ ਕੇ ਆਪਣਾ ਚੈਕਅੱਪ ਕਰਵਾਉਣ ਲਈ ਸਰਕਾਰੀ ਹਸਪਤਾਲ ਫੇਜ਼-6 ਵਿੱਚ ਗਿਆ ਸੀ। ਉਸ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਉਸ ਨੂੰ ਗਿਆਨ ਸਾਗਰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਜਿੱਥੇ ਉਸਦੀ ਤਬੀਅਤ ਜ਼ਿਆਦਾ ਖਰਾਬ ਹੋਣ ਕਾਰਨ ਵੈਂਟੀਲੇਟਰ ’ਤੇ ਰੱਖਿਆ ਗਿਆ ਸੀ ਅਤੇ ਬੀਤੀ ਰਾਤ ਉਹ ਆਪਣੀ ਜ਼ਿੰਦਗੀ ਦੀ ਜੰਗ ਹਾਰ ਗਿਆ। ਉਹ ਆਪਣੇ ਪਰਿਵਾਰ ਦਾ ਇਕਲੌਤਾ ਕਮਾਉਣ ਵਾਲਾ ਸੀ। ਨੌਜਵਾਨ ਦੀ ਮੌਤ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਨਵੰਬਰ 1984 ਵਿੱਚ ਦਿੱਲੀ ਦੰਗਿਆਂ ਦੌਰਾਨ (ਉਹ ਢਾਈ ਸਾਲ ਦਾ ਸੀ) ਉਸ ਦੇ ਪਿਤਾ ਦੰਗਾਕਾਰੀਆਂ ਦਾ ਸ਼ਿਕਾਰ ਹੋ ਗਏ ਸਨ। ਜਿਸ ਕਾਰਨ ਉਸ ਦੀ ਮਾਂ ਗੁਰਪ੍ਰੀਤ ਨੂੰ ਲੈ ਕੇ ਮੁਹਾਲੀ ਆ ਗਈ ਸੀ। ਗੁਰਪ੍ਰੀਤ ਦਾ ਢਾਈ ਕੁ ਸਾਲ ਦਾ ਬੇਟਾ ਹੈ। ਅੱਜ ਮੁਹਾਲੀ ਵਿੱਚ ਗੁਰਪ੍ਰੀਤ ਸਿੰਘ ਦਾ ਬਿਜਲਈ ਅੰਤਿਮ ਸਸਕਾਰ ਕੀਤਾ ਗਿਆ। ਮਾਰਕੀਟ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਮਾਰਕੀਟ ਦੇ ਸਮੂਹ ਦੁਕਾਨਦਾਰਾਂ ਨੇ ਅੱਜ ਦੁਪਹਿਰ 12 ਵਜੇ ਤੱਕ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਗੁਰਪ੍ਰੀਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਦੌਰਾਨ ਦੁਕਾਨਦਾਰਾਂ ਨੇ ਮੂਲ ਮੰਤਰ ਦਾ ਪਾਠ ਕਰਕੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ