ਗਿਆਨ ਜਯੋਤੀ ਗਲੋਬਲ ਸਕੂਲ ਵਿੱਚ ਗੁਰਪੁਰਬ ਮਨਾਇਆ, ਵਿਦਿਆਰਥੀਆਂ ਨੇ ਲੰਗਰ ਦੀ ਸੇਵਾ ਕੀਤੀ

ਨਬਜ਼-ਏ-ਪੰਜਾਬ, ਮੁਹਾਲੀ, 26 ਨਵੰਬਰ:
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹਿਰ ਵਿੱਚ ਸਜਾਏ ਗਏ ਨਗਰ ਕੀਰਤਨ ਦੌਰਾਨ ਗਿਆਨ ਜਯੋਤੀ ਗਲੋਬਲ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸੇਵਾ ਭਾਵਨਾ ਵਿੱਚ ਲੀਨ ਹੋ ਕੇ ਸੰਗਤ ਦੀ ਸੇਵਾ ਕੀਤੀ। ਇਸ ਦੌਰਾਨ ਸਕੂਲ ਦੇ ਵਿਹੜੇ ਵਿੱਚ ਕੜਾਹ ਪ੍ਰਸ਼ਾਦ ਅਤੇ ਛੋਲਿਆਂ ਦਾ ਪ੍ਰਸ਼ਾਦ ਤਿਆਰ ਕਰਕੇ ਗਿਆਨ ਜਯੋਤੀ ਪਰਿਵਾਰ ਦੇ ਸਮੂਹ ਮੈਂਬਰਾਂ ਨੂੰ ਵੰਡਿਆ ਗਿਆ। ਇਸ ਤੋਂ ਬਾਅਦ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਫਰੈਂਕੋ ਹੋਟਲ ਫੇਜ਼-2 ਨੇੜੇ ਸੰਗਤ ਨੂੰ ਲੰਗਰ ਤੇ ਪ੍ਰਸ਼ਾਦ ਵਰਤਾਇਆ, ਜਿੱਥੇ ਨਗਰ ਕੀਰਤਨ ਵਿੱਚ ਸ਼ਾਮਲ ਹੋਣ ਲਈ ਸੰਗਤਾਂ ਇਕੱਤਰ ਹੋਈਆਂ ਸਨ।
ਇਸ ਤੋਂ ਪਹਿਲਾਂ ਸਵੇਰੇ ਗਿਆਨ ਜਯੋਤੀ ਕੈਂਪਸ ਵਿੱਚ ਸਪੈਸ਼ਲ ਅਸੈਂਬਲੀ ਦਾ ਆਯੋਜਨ ਕਰਦੇ ਹੋਏ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਉਂਦੇ ਹੋਏ ਬਾਬੇ ਨਾਨਕ ਦੇ ਦਿਖਾਏ ਰਾਹ ’ਤੇ ਚੱਲਣ ਲਈ ਪ੍ਰੇਰਿਆ। ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਪਵਨ ਗੁਰੂ ਪਾਣੀ ਪਿਤਾ, ਮਾਤਾ ਧਰਤ ਮਹੱਤ ਅਤੇ ਕੈਸੀ ਆਰਤੀ ਹੋਏ ਭਵ ਖੰਡਨਾ ਤੇਰੀ ਆਰਤੀ ਆਦਿ ਪਾਵਨ ਸ਼ਬਦਾਂ ਦੇ ਮਹੱਤਵ ਸਮਝਾਉਂਦੇ ਹੋਏ ਕੁਦਰਤ ਦੀ ਸੇਵਾ ਅਤੇ ਸੰਭਾਲ ਲਈ ਪ੍ਰੇਰਿਆ। ਨਾਲ ਹੀ ਬਾਬੇ ਨਾਨਕ ਦੇ ਸ਼ਬਦ ‘ਸੋ ਕਿਉਂ ਮੰਦਾ ਆਖੀਏ ਜਿਸ ਜੰਮੇ ਰਾਜਾਨ’ ਤਹਿਤ ਵਿਦਿਆਰਥੀਆਂ ਨੂੰ ਅੌਰਤਾਂ ਅਤੇ ਆਪਣੇ ਤੋਂ ਵੱਡਿਆਂ ਦੀ ਇੱਜ਼ਤ ਕਰਨ ਦੀ ਪ੍ਰੇਰਣਾ ਦਿੱਤੀ। ਇਸ ਮੌਕੇ ਵਿਦਿਆਰਥੀਆਂ ਵੱਲੋਂ ਸ਼ਬਦ ‘ਆਰ ਨਾਨਕ, ਪਾਰ ਨਾਨਕ’ ਨੂੰ ਸੁਣਦੇ ਹੋਏ ਸਮੂਹ ਵਿਦਿਆਰਥੀ ਵਾਹਿਗੁਰੂ ਦੇ ਸਿਮਰਨ ਵਿੱਚ ਰੰਗੇ ਨਜ਼ਰ ਆਏ। ਵਿਦਿਆਰਥੀਆਂ ਨੇ ਮੂਲ ਮੰਤਰ ਦਾ ਪਾਠ ਕਰਦੇ ਹੋਏ ਗੁਰਬਾਣੀ ਦਾ ਗੁਣ ਗਾਇਨ ਕੀਤਾ।
ਇਸ ਮੌਕੇ ਪ੍ਰਿੰਸੀਪਲ ਗਿਆਨ ਜੋਤ ਨੇ ਸਮੂਹ ਵਿਦਿਆਰਥੀਆਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੰਦੇ ਹੋਏ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਲਈ ਪ੍ਰੇਰਦਿਆਂ ਕਿਹਾ ਕਿ ਇਨ੍ਹਾਂ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਵਿੱਚ ਨਿਸਕਾਮ ਸੇਵਾ ਦੇ ਮੁੱਲ ਅਤੇ ਧਾਰਮਿਕਤਾ ਦੇ ਗੁਣ ਪੈਦਾ ਕੀਤੇ ਜਾਂਦੇ ਹਨ।

Load More Related Articles
Load More By Nabaz-e-Punjab
Load More In General News

Check Also

ਕੰਪਿਊਟਰ ਅਧਿਆਪਕਾਂ ਨੂੰ ਹੱਕੀ ਮੰਗਾਂ ਪੂਰੀਆਂ ਹੋਣ ਦੀ ਆਸ ਬੱਝੀ, ਸਿੱਖਿਆ ਮੰਤਰੀ ਨੇ ਵਫ਼ਦ ਨੂੰ ਦਿੱਤਾ ਭਰੋਸਾ

ਕੰਪਿਊਟਰ ਅਧਿਆਪਕਾਂ ਨੂੰ ਹੱਕੀ ਮੰਗਾਂ ਪੂਰੀਆਂ ਹੋਣ ਦੀ ਆਸ ਬੱਝੀ, ਸਿੱਖਿਆ ਮੰਤਰੀ ਨੇ ਵਫ਼ਦ ਨੂੰ ਦਿੱਤਾ ਭਰੋਸਾ…