Share on Facebook Share on Twitter Share on Google+ Share on Pinterest Share on Linkedin ਗੁਰਸ਼ਰਨ ਕੌਰ ਰੰਧਾਵਾ ਦੀ ਪੰਜਾਬ ਰਾਜ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਵੱਜੋਂ ਨਿਯੁਕਤੀ ਚੰਡੀਗੜ, 6 ਦਸੰਬਰ: ਪੰਜਾਬ ਸਰਕਾਰ ਵੱਲੋਂ ਸ਼੍ਰੀਮਤੀ ਗੁਰਸ਼ਰਨ ਕੌਰ ਰੰਧਾਵਾ ਪਤਨੀ ਸ੍ਰੀ ਜਸਵਿੰਦਰ ਸਿੰਘ ਰੰਧਾਵਾ ਵਾਸੀ 22-ਏ, ਨਿਊ ਆਫੀਸਰਜ਼ ਕਾਲੋਨੀ, ਪਿੰਡ ਖੇੜੀ ਗੁਜਰਾਂ, ਜ਼ਿਲ•ਾ ਪਟਿਆਲਾ ਦੀ ਪੰਜਾਬ ਰਾਜ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਵੱਜੋਂ ਤਿੰਨ ਸਾਲ ਲਈ ਨਿਯੁਕਤੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਨੋਟਿਫਿਕੇਸ਼ਨ ਨੰ. 5/19/2000/2ਸਸ/349-359 ਮਿਤੀ 04.12.2018 ਰਾਹੀਂ ਗੁਰਸ਼ਰਨ ਕੌਰ ਰੰਧਾਵਾ ਨੂੰ ਕੇਂਦਰੀ ਸਮਾਜ ਭਲਾਈ ਬੋਰਡ, ਇਸਤਰੀ ਤੇ ਬਾਲ ਵਿਕਾਸ ਮੰਤਰਾਲੇ, ਭਾਰਤ ਸਰਕਾਰ ਦੀ ਮੰਜੂਰੀ ਉਪਰੰਤ ਤਿੰਨ ਸਾਲਾਂ ਲਈ ਬਤੌਰ ਚੇਅਰਪਰਸਨ ਪੰਜਾਬ ਰਾਜ ਸਮਾਜ ਭਲਾਈ ਬੋਰਡ ਨਿਯੁਕਤ ਕੀਤਾ ਗਿਆ ਹੈ। ਉਨ•ਾਂ ਦੱਸਿਆ ਕਿ ਇਸ ਅਹੁਦੇ ਦਾ ਨਿਯੁਕਤੀ ਪੱਤਰ ਖੁਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀਮਤੀ ਗੁਰਸ਼ਰਨ ਕੌਰ ਰੰਧਾਵਾ ਨੂੰ ਸੌਂਪਿਆ ਅਤੇ ਉਨ•ਾਂ ਬੋਰਡ ਦੇ ਚੰਡੀਗੜ ਸਥਿਤ ਸੈਕਟਰ 35 ਏ ਵਿਚਲੇ ਦਫਤਰ ਵਿਖੇ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਉਪਰੰਤ ਸ੍ਰੀਮਤੀ ਗੁਰਸ਼ਰਨ ਕੌਰ ਰੰਧਾਵਾ ਨੇ ਕਿਹਾ ਕਿ ਸਮਾਜ ਦੀਆਂ ਕਮਜ਼ੋਰ ਅਤੇ ਪਛੜੇ ਵਰਗਾਂ ਨਾਲ ਸਬੰਧਤ ਮਹਿਲਾਵਾਂ ਅਤੇ ਬੱਚਿਆਂ ਦੀਆਂ ਮੁਸ਼ਕਲਾਂ ਨੂੰ ਦੂਰ ਕਰਨਾ ਉਨ•ਾਂ ਦੀ ਪਹਿਲੀ ਤਰਜੀਹ ਹੋਵੇਗੀ। ਇਹ ਜ਼ਿੰਮੇਵਾਰੀ ਦੇਣ ਲਈ ਉਨ•ਾਂ ਮੁੱਖ ਮੰਤਰੀ ਅਤੇ ਸਾਬਕਾ ਕੇਂਦਰੀ ਰਾਜ ਵਿਦੇਸ਼ ਮੰਤਰੀ ਪਰਨੀਤ ਕੌਰ ਦਾ ਧੰਨਵਾਦ ਵੀ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ