Share on Facebook Share on Twitter Share on Google+ Share on Pinterest Share on Linkedin ਗੁਰਸਿੱਖੀ ਪ੍ਰਚਾਰ ਸੁਸਾਇਟੀ ਵੱਲੋਂ ਗੁਰਦੁਆਰਾ ਸਾਹਿਬ ਚਨਾਲੋਂ ਵਿੱਚ ਧਾਰਮਿਕ ਸਮਾਗਮ ਆਯੋਜਿਤ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 17 ਜੁਲਾਈ ਸ਼ਹਿਰ ਦੇ ਵਾਰਡ ਨੰਬਰ 10 ਚਨਾਲੋਂ ਵਿਖੇ ਸਥਿਤ ਗੁਰਦੁਆਰਾ ਸਿੰਘ ਸਭਾ ਸਾਹਿਬ ਵਿਖੇ ਸ਼੍ਰੋਮਣੀ ਨਿਸ਼ਕਾਮ ਗੁਰਸਿਖੀ ਪ੍ਰਚਾਰ ਸੁਸਾਇਟੀ ਪੰਜਾਬ ਵੱਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ‘ਗੁਰਮਿਤ ਗਿਆਨ ਸਿਖਲਾਈ ਨਿਤਨੇਮ ਸੰਥਿਆ ਅਤੇ ਗੁਰ ਇਤਿਹਾਸ’ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕੀਰਤਨੀ ਜਥਿਆਂ ਭਾਈ ਬਲਵੀਰ ਸਿੰਘ ਰਸੀਲਾ, ਬਾਬਾ ਹਰਦੀਪ ਸਿੰਘ, ਭਾਈ ਸਤਨਾਮ ਸਿੰਘ ਵਜੀਦਪੁਰ ਆਦਿ ਦੇ ਜਥਿਆਂ ਨੇ ਸੰਗਤਾਂ ਨੂੰ ਕਥਾ ਕੀਰਤਨ ਦੁਆਰਾ ਨਿਹਾਲ ਕੀਤਾ। ਇਸ ਮੌਕੇ ਉਚੇਚੇ ਤੌਰ ਤੇ ਹਾਜ਼ਰੀ ਭਰਦਿਆਂ ਭਜਨ ਸਿੰਘ ਸ਼ੇਰਗਿੱਲ ਅਤੇ ਅਰਵਿੰਦਰ ਸਿੰਘ ਪੈਂਟਾ ਨੇ ਪ੍ਰਬੰਧਕਾਂ ਦੇ ਉਪਰਾਲੇ ਦੀ ਸਲਾਘਾ ਕੀਤੀ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜੀਆਂ ਨੂੰ ਧਰਮ ਪ੍ਰਤੀ ਜਾਗਰੂਕ ਕਰਨ ਲਈ ਅਜਿਹੇ ਸਮਾਰੋਹ ਸਹਾਈ ਸਿੱਧ ਹੁੰਦੇ ਹਨ। ਇਸ ਦੌਰਾਨ ਪ੍ਰਬੰਧਕਾਂ ਵੱਲੋਂ ਪਿੰਡ ਦੇ ਬੱਚਿਆਂ ਨੂੰ ਨਿਤਨੇਮ ਦੀ ਸੰਥਿਆ ਦਿੱਤੀ ਗਈ ਅਤੇ ਦਿਨ ਦੇ ਸਮੇਂ ਸਰਕਾਰੀ ਸਕੂਲ ਚਨਾਲੋਂ ਵਿਖੇ ਬੱਚਿਆਂ ਨੂੰ ਪੰਜਾਬ ਦੀਆਂ ਪੁਰਾਤਨ ਖੇਡਾਂ ਬਾਰੇ ਜਾਣਕਾਰੀ ਦਿੰਦੇ ਹੋਏ ਖਿਡਾਇਆ ਗਿਆ। ਇਸ ਦੌਰਾਨ ਜੇਤੂਆਂ ਨੂੰ ਪ੍ਰਬੰਧਕਾਂ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਸੁਖਪਾਲ ਸਿੰਘ ਪਿੰਕੀ, ਗਿਆਨੀ ਬਲਵਿੰਦਰ ਸਿੰਘ ਹੈਡ ਗ੍ਰੰਥੀ, ਸੁਖਦੇਵ ਸਿੰਘ, ਪ੍ਰਿੰ ਸਪਿੰਦਰ ਸਿੰਘ, ਮਲਕੀਤ ਸਿੰਘ ਰੌਣੀ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ