ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਤਾ ਗੁਰਗੱਦੀ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ

ਬੁੱਧਵਾਰ ਨੂੰ ਮਨਾਇਆ ਜਾਵੇਗਾ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ ਸ਼ਹੀਦੀ ਦਿਹਾੜਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਦਸੰਬਰ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਤਾ ਗੁਰਗੱਦੀ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਚੱਲਿਆ। ਜਿਸ ਵਿੱਚ ਭਾਈ ਗੁਰਪ੍ਰੀਤ ਸਿੰਘ ਦੇ ਪੰਥਕ ਢਾਡੀ ਜਥੇ ਨੇ ਸ੍ਰੀ ਗੁਰੂ ਤੇਗ ਬਹਾਦਰ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਨੂੰ ਗੁਰਤਾ ਗੁਰਗੱਦੀ ਦੇਣ ਦਾ ਪੂਰਾ ਪ੍ਰਸੰਗ ਢਾਡੀ ਵਾਰਾਂ ਵਿੱਚ ਵਿਸਥਾਰ ਨਾਲ ਸੁਣਾਇਆ। ਭਾਈ ਕੁਲਦੀਪ ਸਿੰਘ ਤੇ ਸਾਥੀਆਂ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਨੇ ਆਪਣੇ ਪ੍ਰਵਚਨਾਂ ਰਾਹੀਂ ਕਸ਼ਮੀਰੀ ਪੰਡਤਾਂ ਦੀ ਫ਼ਰਿਆਦ ਤੇ ਧਰਮ ਦੀ ਖ਼ਾਤਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵੱਲੋਂ ਬਲੀਦਾਨ ਦੇਣ ਦੇ ਪ੍ਰਸੰਗ ਤੋਂ ਜਾਣੂ ਕਰਵਾਇਆ।

ਭਾਈ ਜਤਿੰਦਰ ਸਿੰਘ ਦਮਦਮੀ ਟਕਸਾਲ ਨੇ ਆਪਣੇ ਪ੍ਰਵਚਨਾਂ ਰਾਹੀਂ ਸ੍ਰੀ ਗੁਰੂ ਗੋਬਿੰਦ ਸਿੰਘ ਵੱਲੋਂ ਖਾਲਸਾ ਪੰਥ ਦੀ ਸਾਜਨਾ ਕਰਨ, ਦੇਸ਼ ਕੌਮ ਅਤੇ ਧਰਮ ਦੀ ਖ਼ਾਤਰ ਆਪਨਾ ਸਰਬੰਸ ਵਾਰਨ ਅਤੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹਾਨਤਾ ਦੱਸਦਿਆਂ ਸੰਗਤ ਨੂੰ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ। ਇਸ ਮੌਕੇ ਭਾਈ ਬਹਾਦਰ ਸਿੰਘ, ਭਾਈ ਗੁਰਦੇਵ ਸਿੰਘ, ਕਵੀਸ਼ਰ ਭਾਈ ਸੁਰਜੀਤ ਸਿੰਘ, ਸ਼ੇਰ-ਏ-ਪੰਜਾਬ ਕਵੀਸ਼ਰੀ ਜਥਾ, ਭਾਈ ਮਹਿੰਦਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਬੀਬੀ ਉੱਤਮਜੀਤ ਕੌਰ, ਭਾਈ ਨਿਤਿਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਪ੍ਰਬੰਧਕਾਂ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।

ਗੁਰਦੁਆਰਾ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਭਲਕੇ 8 ਦਸੰਬਰ ਨੂੰ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਗੁਰਬਾਣੀ ਕੀਰਤਨ ਸਮਾਗਮ ਚੱਲੇਗਾ।

Load More Related Articles
Load More By Nabaz-e-Punjab
Load More In Awareness/Campaigns

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …