nabaz-e-punjab.com

ਮੁਹਾਲੀ ਸ਼ਹਿਰ ਤੇ ਆਸਪਾਸ ਇਲਾਕੇ ਵਿੱਚ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਵੱਖ ਵੱਖ ਗੁਰਦੁਆਰਾ ਸਾਹਿਬਾਨਾਂ ਵਿੱਚ ਗੁਰਮਤਿ ਸਮਾਗਮ ਕਰਵਾਏ, ਲੰਗਰ ਲਗਾਏ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਜਨਵਰੀ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਅਤੇ ਆਸਪਾਸ ਪਿੰਡਾਂ ਵਿੱਚ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਅੱਜ ਧੂਮਧਾਮ ਨਾਲ ਮਨਾਇਆ ਗਿਆ। ਇਸ ਸਬੰਧੀ ਅੱਜ ਵੱਖ-ਵੱਖ ਗੁਰਦੁਆਰਾ ਸਾਹਿਬ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ। ਸਵੇਰ ਤੋਂ ਹੀ ਵੱਡੀ ਗਿਣਤੀ ਸ਼ਰਧਾਲੂ ਗੁਰਦੁਆਰਿਆਂ ਵਿੱਚ ਨਤਮਸਤਕ ਹੋਣੇ ਸ਼ੁਰੂ ਹੋ ਗਏ ਅਤੇ ਸਾਰਾ ਦਿਨ ਸ਼ਰਧਾਲੂਆਂ ਦੀ ਭੀੜ ਲੱਗੀ ਰਹੀ।
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿੱਚ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਚੱਲਿਆ। ਭਾਈ ਰਣਜੀਤ ਸਿੰਘ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਸਰਬੰਸਦਾਨੀ ਦਾ ਪੂਰਾ ਜੀਵਨ ਬ੍ਰਿਤਾਂਤ ਢਾਡੀ ਵਾਰਾਂ ਵਿੱਚ ਗਾਇਆ। ਸ਼੍ਰੋਮਣੀ ਪ੍ਰਚਾਰਕ ਭਾਈ ਹਰਜਿੰਦਰ ਸਿੰਘ ਨੇ ਗੁਰੂ ਸਾਹਿਬ ਵੱਲੋਂ ਦੇਸ਼ ਅਤੇ ਕੌਮ ਦੀ ਖਾਤਰ ਆਪਣਾ ਪਰਿਵਾਰ ਵਾਰਨ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ। ਭਾਈ ਗੁਰਦੇਵ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਨੇ ਆਪਣੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਇਸ ਤੋਂ ਇਲਾਵਾ ਹੋਰਲਾਂ ਵੱਖ ਵੱਖ ਜਥਿਆਂ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਮੰਚ ਸੰਚਾਲਕ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਬਲੌਂਗੀ ਕਲੋਨੀ ਦੀ ਦਸਮੇਸ਼ ਕਲੋਨੀ ਵਿੱਚ ਅੱਜ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਇਲਾਕਾ ਵਾਸੀਆਂ ਵੱਲੋਂ ਚਾਹ, ਕੜਾਹ ਪ੍ਰਸਾਦਿ, ਲੱਡੂ ਅਤੇ ਬਦਾਨੇ ਦਾ ਲੰਗਰ ਲਾਇਆ ਗਿਆ। ਇਸ ਮੌਕੇ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਕੰਵਰਬੀਰ ਸਿੰਘ ਸਿੱਧੂ, ਨਿਰਮਲਜੀਤ ਸਿੰਘ, ਸ਼ੇਰ ਸਿੰਘ, ਕੁਲਦੀਪ ਕੁਮਾਰ, ਵੀਰ ਪ੍ਰਤਾਪ ਬਾਵਾ, ਅੰਮ੍ਰਿਤਲਾਲ ਸਿੰਘ, ਰਜਿੰਦਰ ਮਾਨ, ਮਹਾਤਮਾ ਦਿਲਾ ਰਾਮ, ਜੀਤ ਸਿੰਘ ਪ੍ਰਧਾਨ ਕਾਂਗਰਸ ਬਲੌਂਗੀ ਇਕਾਈ, ਸਾਬਕਾ ਪੰਚ ਕ੍ਰਿਸ਼ਨ ਬਾਲਾ, ਕੁਲਦੀਪ ਸਿੰਘ ਬਿੱਟੂ, ਗੁਰਪ੍ਰੀਤ ਸਿੰਘ ਕਾਲਾ, ਦਰਸ਼ਨ ਜੈਨ, ਅਵਤਾਰ ਸਿੰਘ ਵੀ ਹਾਜ਼ਰ ਸਨ। ਇਸ ਤੋਂ ਇਲਾਵਾ ਸ਼ਹਿਰ ਦੇ ਹੋਰ ਵੱਖੋ-ਵੱਖ ਗੁਰਦੁਆਰਿਆਂ ਵਿੱਚ ਵੀ ਪ੍ਰਕਾਸ਼ ਪੁਰਬ ਮਨਾਇਆ ਗਿਆ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …