nabaz-e-punjab.com

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ 5 ਜਨਵਰੀ ਨੂੰ ਮਨਾਉਣ ਦਾ ਫ਼ੈਸਲਾ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 19 ਨਵੰਬਰ:
ਨਜ਼ਦੀਕੀ ਪਿੰਡ ਝਿੰਗੜਾਂ ਦੇ ਬਾਬਾ ਬੰਦਾ ਸਿੰਘ ਬਹਾਦਰ ਯੂਥ ਕਲੱਬ ਅਤੇ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਇਕ ਜ਼ਰੂਰੀ ਮੀਟਿੰਗ ਕਲੱਬ ਦੇ ਪ੍ਰਧਾਨ ਜਤਿੰਦਰ ਸਿੰਘ ਸੋਨੀ ਦੀ ਪ੍ਰਧਾਨਗੀ ਵਿੱਚ ਹੋਈ ਜਿਸ ਦੌਰਾਨ ਹਾਜ਼ਰ ਮੈਂਬਰਾਂ ਨੇ ਸਿੱਖੀ ਦੀ ਵੱਖਰੀ ਹੋਂਦ ਦੇ ਪ੍ਰਤੀਕ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ ਸਿੱਖ ਧਰਮ ਨਾਲ ਸਬੰਧਤ ਦਿਨ ਤਿਉਹਾਰ ਮਨਾਉਣ ਦਾ ਫ਼ੈਸਲਾ ਲਿਆ ਗਿਆ। ਕਲੱਬ ਦੇ ਸਰਪ੍ਰਸਤ ਸ. ਹਰਵਿੰਦਰ ਸਿੰਘ ਖ਼ਾਲਸਾ ਨੇ ਮੀਟਿੰਗ ਦੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਹਫ਼ਤੇ ਸ਼੍ਰੀ ਅਕਾਲ ਤਖ਼ਤ ’ਤੇ ਪੰਜ ਜਥੇਦਾਰਾਂ ਵੱਲੋਂ ਸਿੱਖ ਸੰਗਤਾਂ ਨੂੰ ਦੋਚਿਤੀ ’ਚ ਪਾਉਣ ਵਾਲੇ ਆਦੇਸ਼ ਜਾਰੀ ਦੀ ਪੁਰਜ਼ੋਰ ਨਿਖੇਧੀ ਕੀਤੀ ਗਈ ਅਤੇ ਕਲੱਬ ਨੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 351ਵਾਂ ਪ੍ਰਕਾਸ਼ ਦਿਹਾੜਾ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ 5 ਜਨਵਰੀ ਨੂੰ ਮਨਾਉਣ ਦਾ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਸਿੰਖ ਜੰਗਤਾਂ ਦੀ ਜਾਣਕਾਰੀ ਲਈ ਦੱਸਿਆ ਕਿ ਐਸਜੀਪੀਸੀ ਦੇ ਪ੍ਰਧਾਨ ਕਿਰਪਾਲ ਸਿਘ ਬਡੂੰਗਰ ਵੱਲੋਂ ਆਪਣੀ ਪ੍ਰਧਾਨਗੀ ਦੀ ਪਹਿਲੀ ਟਰਮ ਦੌਰਾਨ ਸਿੱਖ ਵਿਦਵਾਨ ਪਾਲ ਸਿੰਘ ਪੁਰੇਵਾਲ ਦੀ ਸਾਲਾਬੱਧੀ ਮਿਹਨਤ ਨਾਲ ਹੋਂਦ ਵਿੱਚ ਆਏ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਸਿੱਖਾਂ ਦੇ ਸਰਬ ਉੱਚ ਅਸਥਾਨ ਸ਼੍ਰੀ ਅਕਾਲ ਤਖ਼ਤ ਤੋਂ ਖ਼ੁਦ ਬਡੂੰਗਰ ਨੇ ਜਾਰੀ ਕੀਤਾ ਸੀ ਪਰ ਅੱਜ ਇਹ ਆਪ ਹੀ ਇਸ ਤੋਂ ਭਗੌੜੇ ਹੋ ਗਏ ਹਨ। ਉਨ੍ਹਾਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਕਥਿਤ ਜਖੇਦਾਰਾਂ ਦੇ ਆਦੇਸ਼ਾਂ ਦੀ ਪ੍ਰਵਾਹ ਨਾ ਕਰਦੇ ਹੋਏ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ ਹੀ ਗੁਰਪੁਰਬ ਮੁਨਾਉਣ। ਇਸ ਮੌਕੇ ਸ. ਹਰਵਿੰਦਰ ਸਿੰਘ ਖ਼ਾਲਸਾ ਤੋਂ ਇਲਾਵਾ ਪ੍ਰਧਾਨ ਜਤਿੰਦਰ ਸਿੰਘ ਸੋਨੀ, ਪ੍ਰਦੀਪ ਸਿੰਘ, ਹਰਿੰਦਰ ਸਿੰਘ ਨੋਨੀ, ਲਵਦੀਪ ਸਿੰਘ, ਜੁਗਰਾਜ ਸਿੰਘ ਸਮ ੇਤ ਹੋਰ ਕਲੱਬ ਮੈਂਬਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…