Share on Facebook Share on Twitter Share on Google+ Share on Pinterest Share on Linkedin ਗੁਰੂ ਗ੍ਰੰਥ ਸਾਹਿਬ ਜੀ ਦੀ ਲੜੀਵਾਰ ਕਥਾ ਸੰਪੂਰਨ ਹੋਣ ਦੀ ਖ਼ੁਸ਼ੀ ਵਿੱਚ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਮਈ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਲੜੀਵਾਰ ਕਥਾ ਸੰਪੂਰਨ ਹੋਣ ’ਤੇ ਖ਼ੁਸ਼ੀ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਜਾਰੀ ਰਿਹਾ। ਜਿਸ ਵਿੱਚ ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੇ ਲੜੀਵਾਰ ਕਥਾ ਦੀ ਸੰਪੂਰਨਤਾਈ ਅਤੇ ਅਗਲੀ ਲੜੀਵਾਰ ਕਥਾ ਦੀ ਅਰੰਭਤਾ ਦੀ ਅਰਦਾਸ ਕੀਤੀ। ਉਨ੍ਹਾਂ ਨੇ ਗੁਰੂ ਗ੍ਰੰਥ ਸਾਹਿਬ ਦੀ ਧੁਰ ਕੀ ਬਾਣੀ ਦੀ ਅੰਮ੍ਰਿਤ ਕਥਾ ਦੀ ਮਹਾਨਤਾ ਬਾਰੇ ਜਾਣੂ ਕਰਵਾਇਆ। ਭਾਈ ਲਖਵਿੰਦਰ ਸਿੰਘ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰ ਨਾਲ ਜੋੜਨ ਦਾ ਉਪਰਾਲਾ ਕੀਤਾ। ਇਸ ਮੌਕੇ ਭਾਈ ਜਸਪਾਲ ਸਿੰਘ ਮਾਛੀਵਾੜੇ ਵਾਲਿਆਂ ਦਾ ਪੰਥਕ ਢਾਡੀ ਜਥਾ, ਭਾਈ ਗੁਰਪਾਲ ਸਿੰਘ ਦਮਦਮੀ ਟਕਸਾਲ, ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਲੁਧਿਆਣਾ ਵਾਲੇ, ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਅਨੰਦਪੁਰ ਸਾਹਿਬ, ਸੰਤ ਬਾਬਾ ਕੁਲਦੀਪ ਸਿੰਘ, ਅਕਾਲ ਕਵੀਸ਼ਰੀ ਜਥਾ, ਭਾਈ ਗੁਰਮੀਤ ਸਿੰਘ, ਮਾਤਾ ਸੁੰਦਰ ਕੌਰ ਸਰਬ ਸਾਂਝੀ ਸੁਸਾਇਟੀ, ਮਿੱਤਰ ਪਿਆਰੇ ਨੂੰ ਕੀਰਤਨੀ ਜਥਾ, ਭਾਈ ਇੰਦਰਜੀਤ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਜਸਵੰਤ ਸਿੰਘ, ਭਾਈ ਹਰਬਖ਼ਸ਼ ਸਿੰਘ ਅਤੇ ਭਾਈ ਜਸਵਿੰਦਰ ਸਿੰਘ ਨੇ ਕਥਾ ਕੀਰਤਨ ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀ ਸੰਗਤ ਨੂੰ ਸਾਰਾ ਦਿਨ ਹਰਜੱਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਅਤੁੱਟ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ